ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਦੇ 14 ਅਧਿਆਪਕਾਂ ਨੂੰ ਸੇਵਾਮੁਕਤੀ ’ਤੇ ਵਿਦਾਇਗੀ

07:21 AM Jun 14, 2024 IST
ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵਿਦਾਇਗੀ ਦਿੰਦੇ ਹੋਏ ਸਟਾਫ਼ ਮੈਂਬਰ।

ਖੇਤਰੀ ਪ੍ਰਤੀਨਿਧ
ਪਟਿਆਲਾ, 13 ਜੂਨ
ਪੰਜਾਬੀ ਯੂਨੀਵਰਸਿਟੀ ਵਿੱਚ 30 ਜੂਨ ਨੂੰ ਸੇਵਾਮੁਕਤ ਹੋ ਰਹੇ 14 ਅਧਿਆਪਕਾਂ ਨੂੰ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਬੰਧੀ ਸੈਨੇਟ ਹਾਲ ਵਿੱਚ ਕੀਤੀ ਬੈਠਕ ਦੀ ਪ੍ਰਧਾਨਗੀ ਡੀਨ ਖੋਜ ਡਾ. ਮਨਜੀਤ ਨੇ ਕੀਤੀ। ਸੇਵਾਮੁਕਤ ਹੋਏ ਅਧਿਆਪਕਾਂ ਵਿੱਚ ਯੂਨੀਵਰਸਿਟੀ ਮੁੱਖ ਕੈਂਪਸ ਦੇ ਦਰਸ਼ਨ ਸ਼ਾਸਤਰ ਵਿਭਾਗ ਤੋਂ ਡਾ. ਪਰਮਿੰਦਰ ਕੌਰ, ਭਾਸ਼ਾ ਵਿਗਿਆਨ ਅਤੇ ਕੋਸ਼ਕਾਰੀ ਵਿਭਾਗ ਤੋਂ ਡਾ. ਚਿਰਾਗ ਦੀਨ, ਭੂ-ਵਿਗਿਆਨ ਵਿਭਾਗ ਤੋਂ ਡਾ. ਬਲਜੀਤ ਕੌਰ, ਬਨਸਪਤੀ ਵਿਗਿਆਨ ਵਿਭਾਗ ਤੋਂ ਡਾ. ਦਵਿੰਦਰਪਾਲ ਸਿੰਘ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਭਾਗ ਤੋਂ ਡਾ. ਹਰਵਿੰਦਰ ਕੌਰ, ਪੰਜਾਬੀ ਸਾਹਿਤ ਅਧਿਐਨ ਵਿਭਾਗ ਤੋਂ ਡਾ. ਰਾਜਿੰਦਰ ਕੁਮਾਰ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਭਾਗ ਤੋਂ ਡਾ. ਲਖਵਿੰਦਰ ਸਿੰਘ, ਅੰਗਰੇਜ਼ੀ ਵਿਭਾਗ ਤੋਂ ਡਾ. ਰਾਜੇਸ਼ ਕੁਮਾਰ, ਪੰਜਾਬੀ ਵਿਭਾਗ ਤੋਂ ਡਾ. ਜਸਵਿੰਦਰ ਸਿੰਘ, ਸਿੱਖਿਆ ਅਤੇ ਸੁਮਦਾਇ ਵਿਭਾਗ ਤੋਂ ਡਾ. ਜਸਰਾਜ ਕੌਰ, ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ ਤੋਂ ਡਾ. ਗੁਰਚਰਨ ਸਿੰਘ, ਕਾਮਰਸ ਵਿਭਾਗ ਤੋਂ ਡਾ. ਰਾਧਾ ਸ਼ਰਨ ਅਰੋੜਾ, ਰਿਜਨਲ ਸੈਂਟਰ ਬਠਿੰਡਾ ਤੋਂ ਡਾ. ਸੁਮਨ ਸ਼ਰਮਾ, ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਤੋਂ ਡਾ. ਸਰਬਜੀਤ ਕੌਰ ਸ਼ਾਮਲ ਹਨ। ਯੂਨੀਵਰਸਿਟੀ ਅਧਿਆਪਨ ਅਮਲੇ ਨੂੰ ਕੱਲ੍ਹ ਤੋਂ ਛੁੱਟੀਆਂ ਹੋਣ ਕਾਰਨ ਇਹ ਪਾਰਟੀ ਅਗਾਊਂ ਤੌਰ ’ਤੇ ਦਿੱਤੀ ਗਈ ਹੈ।

Advertisement

Advertisement