ਸੇਵਾ ਮੁਕਤੀ ’ਤੇ ਲੈਕਚਰਾਰ ਸੁਖਵਿੰਦਰ ਕੌਰ ਨੂੰ ਵਿਦਾਇਗੀ
08:01 AM Jan 02, 2025 IST
ਭੋਗਪੁਰ:
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭੋਗਪੁਰ ਦੇ ਲੈਕਚਰਾਰ ਸੁਖਵਿੰਦਰ ਕੌਰ ਦੀ ਸੇਵਾ ਮੁਕਤੀ ’ਤੇ ਉਨ੍ਹਾਂ ਨੂੰ ਪ੍ਰਿੰਸੀਪਲ ਪ੍ਰੇਮ ਸਿੰਘ ਦੀ ਰਹਿਨੁਮਾਈ ਹੇਠ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਪਤੀ ਸੇਵਾਮੁਕਤ ਬੀਡੀਪੀਓ ਤੇ ਵਾਲੀਬਾਲ ਦੇ ਕੌਮਾਂਤਰੀ ਖਿਡਾਰੀ ਰਾਮ ਲੁਭਾਇਆ ਵੀ ਸ਼ਾਮਲ ਹੋਏ। ਸਕੂਲ ਪ੍ਰਿੰਸੀਪਲ ਪ੍ਰੇਮ ਸਿੰਘ ਨੇ ਕਿਹਾ ਕਿ ਸੁਖਵਿੰਦਰ ਕੌਰ ਨੂੰ ਸਕੂਲ ਵਿੱਚ ਪੜ੍ਹਾਉਣ ਤੋਂ ਸਿਵਾਏ ਜਿਹੜਾ ਵੀ ਕੰਮ ਸੌਂਪਿਆ, ਉਨ੍ਹਾਂ ਉਸ ਨੂੰ ਇਮਾਨਦਾਰੀ ਨਾਲ ਨਿਭਾਇਆ। ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਕਿਹਾ ਕਿ ਦੋਵਾਂ ਪਤੀ-ਪਤਨੀ ਨੇ ਸਮਾਜ ਵਿੱਚ ਚੰਗੇ ਕੰਮਾਂ ਕਰਕੇ ਨਾਮਣਾ ਖੱਟਿਆ। ਸੇਵਾ ਮੁਕਤ ਲੈਕਚਰਾਰ ਸੁਖਵਿੰਦਰ ਕੌਰ ਨੇ ਕਿਹਾ ਕਿ ਸਕੂਲ ਵਿੱਚ ਆਪਣੇ ਸਾਥੀਆਂ ਨਾਲ ਨਿਭਾਇਆ ਸਮਾਂ ਨਾ ਭੁੱਲਣਯੋਗ ਹੈ। ਉਨ੍ਹਾਂ ਸਕੂਲ ਦੇ ਸਰਬਪੱਖੀ ਵਿਕਾਸ ਲਈ 31 ਹਜ਼ਾਰ ਰੁਪਏ ਦਾਨ ਕੀਤੇ। ਸਕੂਲ ਸਟਾਫ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement