ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਝਾ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ

07:23 AM Feb 18, 2024 IST
ਸਮਾਗਮ ਦੌਰਾਨ ਹਾਜ਼ਰ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ। ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 17 ਫਰਵਰੀ
ਮਾਝਾ ਪਬਲਿਕ ਸਕੂਲ ਦੀ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪ੍ਰੀਖਿਆ ਵਿੱਚ ਉਨ੍ਹਾਂ ਦੀ ਕਾਮਯਾਬੀ ਦੀ ਕਾਮਨਾ ਕੀਤੀ ਗਈ| ਇਸ ਮੌਕੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਿੱਚੋਂ ਤਨੁਰੀਤ ਕੌਰ ਨੂੰ ‘ਮਿਸ ਐੱਮ.ਪੀ.ਐੱਸ’, ਗਗਨਦੀਪ ਕੌਰ ਨੂੰ ‘ਮਿਸ ਚਾਰਮਿੰਗ’ ਅਤੇ ਨੂਰਦੀਪ ਕੌਰ ਨੂੰ ‘ਮਿਸ ਐਲੀਗੈਂਟ’ ਦਾ ਖਿਤਾਬ ਦਿੱਤਾ ਗਿਆ। ਇਸੇ ਤਰ੍ਹਾਂ ਲੜਕਿਆਂ ਵਿੱਚੋਂ ਅਰੁਨਬੀਰ ਸਿੰਘ ਨੂੰ ਮਿਸਟਰ ‘ਐੱਮ.ਪੀ.ਐੱਸ’, ਸ਼ਹਿਨਾਜ਼ ਸਿੰਘ ਨੂੰ ‘ਮਿਸਟਰ ਐਲੀਗੈਂਟ’ ਅਤੇ ਸਹਿਜਬੀਰ ਸਿੰਘ ਨੂੰ ‘ਮਿਸਟਰ ਚਾਰਮਿੰਗ’ ਦਾ ਸਨਮਾਨ ਦਿੱਤਾ ਗਿਆ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਪ੍ਰਿੰਸੀਪਲ ਡਾ. ਰਮਨ ਦੂਆ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲ ਰਹਿਣ ਦੇ ਨੁਕਤੇ ਸਮਝਾਏ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਸੰਧਾਵਾਲੀਆ, ਰਾਜਬੀਰ ਸਿੰਘ ਗਿੱਲ ਅਤੇ ਕਰਨ ਸਿੰਘ ਭੁੱਲਰ ਨੇ ਵੀ ਸੰਬੋਧਨ ਕੀਤਾ।
ਮੁਕੇਰੀਆਂ (ਪੱਤਰ ਪ੍ਰੇਰਕ): ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ, ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ‘ਵਕਤ-ਏ-ਰੁਖ਼ਸਤ’ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ, ਜਿਸ ਉਪਰੰਤ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ‘ਮਿਸਟਰ ਡੀ.ਪੀ.ਐਸ. ਮੀਤ, ਮਿਸ ਡੀ.ਪੀ.ਐਸ., ਅੰਮ੍ਰਿਤਾ, ‘ਮਿਸਟਰ ਹੈਂਡਸਮ’ ਮਨਮੀਤ ਸਿੰਘ ਅਤੇ ਮਿਸ ਬਿਊਟੀਫੁੱਲ’ ਕਨਿਕਾ ਕੌਸ਼ਲ ਚੁਣੇ ਗਏ। ਇਸ ਮੌਕੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ ਨੇ ਸੰਬੋਧਨ ਕੀਤਾ। ਇਸ ਮੌਕੇ ਕੁਲਦੀਪ ਸਿੰਘ ਬਰਿਆਣਾ, ਸੁਰਜੀਤ ਸਿੰਘ ਭੱਟੀਆਂ, ਸੱਤਪਾਲ ਸਿੰਘ, ਦਵਿੰਦਰ ਸਿੰਘ, ਹਰਿੰਦਰਜੀਤ ਸਿੰਘ, ਹਰਪਾਲ ਸਿੰਘ, ਹਰਮਨਜੀਤ ਸਿੰਘ, ਬਿਕਰਮ ਜੀਤ ਸਿੰਘ, ਡਾ. ਜੈਮਨਪ੍ਰੀਤ ਕੌਰ ਅਤੇ ਦਸਮੇਸ਼ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਹਾਜ਼ਰ ਸਨ।

Advertisement

Advertisement