ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੀਦਾਬਾਦ: ਆਟੋ ਚਾਲਕਾਂ ਵੱਲੋਂ ਭਾਜਪਾ ਉਮੀਦਵਾਰ ਵਿਪੁਲ ਗੋਇਲ ਦੀ ਹਮਾਇਤ

08:58 AM Sep 14, 2024 IST

ਕੁਲਵਿੰਦਰ ਕੌਰ
ਫਰੀਦਾਬਾਦ, 13 ਸਤੰਬਰ
ਫਰੀਦਾਬਾਦ ਦੇ ਆਟੋ ਚਾਲਕਾਂ ਨੇ ਫਰੀਦਾਬਾਦ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਵਿਪੁਲ ਗੋਇਲ ਨੂੰ ਆਪਣੀ ਹਮਾਇਤ ਦਿੱਤੀ ਹੈ। ਇਸ ਮੌਕੇ ਆਟੋ ਯੂਨੀਅਨ ਦੇ ਪ੍ਰਧਾਨ ਸ਼ਿਵ ਦੂਬੇ ਨੇ ਕਿਹਾ ਕਿ ਆਟੋ ਚਾਲਕ ਉਨ੍ਹਾਂ ਨੂੰ ਪੂਰੀ ਹਮਾਇਤ ਦੇਣਗੇ। ਵਿਪੁਲ ਗੋਇਲ ਨੇ ਆਟੋ ਚਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ ਉਨ੍ਹਾਂ ਦੇ ਸਮਰਥਨ ਵਿੱਚ ਖੜ੍ਹੇ ਹੋਣ ਸਗੋਂ ਆਟੋ ਸਵਾਰਾਂ ਦੀ ਵੀ ਹਮਾਇਤ ਲੈਣ। ਸ੍ਰੀ ਵਿਪੁਲ ਗੋਇਲ ਅੱਜ ਸਾਗਰ ਕੰਪਲੈਕਸ ਵਿੱਚ ਬਣੇ ਦਫਤਰ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਟੋ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਆਟੋ ਚਾਲਕਾਂ ਨੂੰ ਕਰਜ਼ਾ ਲੈਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਹੱਲ ਵੀ ਸਰਕਾਰ ਵੱਲੋਂ ਜਲਦੀ ਹੀ ਕੀਤਾ ਜਾਵੇਗਾ।

Advertisement

Advertisement