For the best experience, open
https://m.punjabitribuneonline.com
on your mobile browser.
Advertisement

ਫਰੀਦਾਬਾਦ: ਸਕੂਲਾਂ ਵਿੱਚ 31 ਮਈ ਤੱਕ ਛੁੱਟੀਆਂ ਦਾ ਐਲਾਨ

10:29 AM May 27, 2024 IST
ਫਰੀਦਾਬਾਦ  ਸਕੂਲਾਂ ਵਿੱਚ 31 ਮਈ ਤੱਕ ਛੁੱਟੀਆਂ ਦਾ ਐਲਾਨ
Advertisement

ਪੱਤਰ ਪ੍ਰੇਰਕ
ਫਰੀਦਾਬਾਦ, 26 ਮਈ
ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਫਰੀਦਾਬਾਦ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 31 ਮਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਵਿਭਾਗ ਅਨੁਸਾਰ ਹਰਿਆਣਾ ਵਿੱਚ ਹੀਟ ਵੇਵ ਦੇ ਨਾਲ-ਨਾਲ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਪਾਰਾ ਹੋਰ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਹਨ। ਇਸ ਕਾਰਨ ਉਨ੍ਹਾਂ ਜ਼ਿਲ੍ਹੇ ਵਿੱਚ ਪੈ ਰਹੀ ਤੇਜ਼ ਗਰਮੀ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×