ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੀਦਕੋਟ ਪੁਲੀਸ ਨੇ ਭਾਰੀ ਮਾਤਰਾ ’ਚ ਨਸ਼ਟ ਕੀਤੇ ਨਸ਼ੀਲੇ ਪਦਾਰਥ

10:30 AM Jun 08, 2024 IST
ਫਰੀਦਕੋਟ ਵਿਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਤੋਂ ਪਹਿਲਾਂ ਤੋਲਦੇ ਹੋਏ ਪੁਲੀਸ ਅਧਿਕਾਰੀ।

ਜਸਵੰਤ ਜੱਸ
ਫਰੀਦਕੋਟ, 7 ਜੂਨ
ਪਿਛਲੇ ਸਮੇਂ ਦੌਰਾਨ ਫਰੀਦਕੋਟ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਮੁਲਜ਼ਮਾਂ ਤੋਂ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਜ਼ਿਲ੍ਹਾ ਪੁਲੀਸ ਮੁਖੀ ਦੀ ਅਗਵਾਈ ਵਿੱਚ ਇੱਥੋਂ ਦੇ ਪਿੰਡ ਸੇਢਾ ਸਿੰਘ ਵਾਲਾ ਦੀ ਫੈਕਟਰੀ ਵਿੱਚ ਨਸ਼ਟ ਕਰ ਦਿੱਤਾ ਗਿਆ। ਸੂਚਨਾ ਅਨੁਸਾਰ ਜ਼ਿਲ੍ਹਾ ਪੁਲੀਸ ਨੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੀ ਹੈਰੋਇਨ, ਚਾਰ ਕੁਇੰਟਲ ਪੋਸਤ, ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਗਾਂਜਾ ਆਦਿ ਨੂੰ ਨਸ਼ਟ ਕੀਤਾ ਗਿਆ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਜਿਹੜੇ ਮੁਲਜ਼ਮਾਂ ਕੋਲੋਂ ਨਸ਼ੀਲਾ ਪਦਾਰਥ ਫੜਿਆ ਗਿਆ ਸੀ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ ਅਤੇ ਇਨ੍ਹਾਂ 24 ਮੁਕੱਦਮਿਆਂ ਵਿੱਚ ਪੁਲੀਸ ਨੇ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਸੀ ਅਤੇ ਕੈਮੀਕਲ ਰਿਪੋਰਟ ਵਿੱਚ ਵੀ ਨਸ਼ੇ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਾਈ ਕੋਰਟ ਦੇ ਨਿਯਮਾਂ ਅਨੁਸਾਰ ਇਸ ਨਸ਼ੇ ਨੂੰ ਨਸ਼ਟ ਕੀਤਾ ਗਿਆ। ਮੁਲਜ਼ਮਾਂ ਕੋਲੋਂ ਬਰਾਮਦ ਕੀਤਾ ਗਿਆ ਇਹ ਨਸ਼ਾ ਹੁਣ ਤੱਕ ਇੱਥੋਂ ਦੇ ਮਾਲਖਾਨੇ ਵਿੱਚ ਪਿਆ ਸੀ ਅਤੇ ਕੁਝ ਸਮਾਂ ਪਹਿਲਾਂ ਮਾਲਖਾਨੇ ਵਿੱਚੋਂ ਨਸ਼ਾ ਚੋਰੀ ਹੋ ਗਿਆ ਸੀ। ਮਾਲਖਾਨੇ ਵਿੱਚ ਪੁਲੀਸ ਨੂੰ ਨਸ਼ਾ ਸਾਂਭਣਾ ਔਖਾ ਹੋ ਰਿਹਾ ਸੀ ਅਤੇ ਇਸ ਮਾਲਖਾਨੇ ਉੱਪਰ ਬਕਾਇਦਾ ਤੌਰ ’ਤੇ ਪੁਲੀਸ ਫੋਰਸ ਲਾਈ ਗਈ ਸੀ। ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪੁਲੀਸ ਨਸ਼ੇ ਦੀ ਇੱਕ ਖੇਪ ਨੂੰ ਇੱਥੇ ਨਸ਼ਟ ਕਰ ਚੁੱਕੀ ਹੈ।

Advertisement

Advertisement