ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੀਦਕੋਟ: ਡੇਰਾ ਪ੍ਰੇਮੀ ਕਤਲ ਮਾਮਲੇ ਦੇ ਮੁੱਖ ਗਵਾਹਾਂ ਨੂੰ ਜਾਨੋਂ ਮਾਰਨ ਦੀ ਧਮਕੀ

07:17 AM Aug 07, 2024 IST

ਜਸਵੰਤ ਜੱਸ
ਫਰੀਦਕੋਟ, 6 ਅਗਸਤ
ਕੋਟਕਪੂਰਾ ਵਿੱਚ ਕਰੀਬ ਦੋ ਸਾਲ ਪਹਿਲਾਂ ਵਾਪਰੇ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕਾਂਡ ਦੇ ਮੁੱਖ ਗਵਾਹਾਂ ਨੇ ਕਥਿਤ ਤੌਰ ’ਤੇ ਗੈਂਗਸਟਰਾਂ ਕੋਲੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਗਵਾਹਾਂ ਨੇ ਕੁਝ ਦਿਨ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਖਿਆ ਹੈ ਕਿ ਵਿਦੇਸ਼ ਰਹਿ ਰਹੇ ਨਾਮੀ ਗੈਂਗਸਟਰ ਗੋਲਡੀ ਬਰਾੜ ਨੇ ਗਵਾਹੀ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਧੀਕ ਸ਼ੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਨੇ ਆਪਣੇ ਹੁਕਮ ਵਿੱਚ ਪੁਲੀਸ ਨੂੰ ਆਦੇਸ਼ ਦਿੱਤਾ ਹੈ ਕਿ ਪ੍ਰਦੀਪ ਕਤਲ ਕਾਂਡ ਵਿੱਚ ਮੁੱਖ ਗਵਾਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ ਅਤੇ ਵੀਡੀਓ ਕਾਨਫਰੰਸ ਰਾਹੀਂ ਹੀ ਮੁਲਜ਼ਮਾਂ ਦੀ ਸ਼ਨਾਖ਼ਤ ਹੋਵੇਗੀ। ਅਦਾਲਤ ਨੇ ਆਪਣੇ ਹੁਕਮ ਵਿੱਚ ਮੰਨਿਆ ਕਿ ਗਵਾਹਾਂ ਦੀ ਜਾਨ ਨੂੰ ਖ਼ਤਰਾ ਹੈ ਇਸ ਲਈ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਲੈ ਕੇ ਆਉਣਾ ਜ਼ਰੂਰੀ ਨਹੀਂ ਹੈ। ਬੇਅਦਬੀ ਕਾਂਡ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਤੋਂ ਪਹਿਲਾਂ ਦੋ ਹੋਰ ਡੇਰਾ ਪ੍ਰੇਮੀਆਂ ਦਾ ਕਤਲ ਹੋ ਚੁੱਕਾ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਇਸ ਕਤਲ ਕੇਸ ਦੇ ਗਵਾਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਦੇ ਕਤਲ ਕਾਂਡ ਵਿੱਚ ਪੁਲੀਸ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਜਿਨ੍ਹਾਂ ਵਿੱਚੋਂ ਦੋ ਮੁਲਜ਼ਮ ਨਾਬਾਲਗ ਹਨ।

Advertisement

Advertisement