ਫ਼ਰੀਦਕੋਟ: ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਦਾਖ਼ਲ
07:48 AM May 09, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 8 ਮਈ
ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ੈਡਿਊਲ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਸਰੇ ਦਿਨ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਅੱਜ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਉਮੀਦਵਾਰ ਪ੍ਰੇਮ ਲਾਲ ਵੱਲੋਂ ਆਪਣs ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਹੈ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਦੀ ਆਖ਼ਰੀ ਮਿਤੀ 14 ਮਈ ਹੈ।
Advertisement
Advertisement