ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Farmer Protest: ਹੁਣ ਮਰਨ ਵਰਤ ’ਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਬੈਠੇ

04:34 PM Nov 26, 2024 IST
ਮਰਨ ਵਰਤ ਸ਼ੁਰੂ ਕਰਦੇ ਹੋਏ ਕਿਸਾਨ ਆਗੂ ਸੁਖਜੀਤ ਿਸੰਘ ਹਰਦੋਝੰਡੇ।

ਗੁਰਨਾਮ ਸਿੰਘ ਚੌਹਾਨ

ਪਾਤੜਾਂ, 26 ਨਵੰਬਰ
Farmer Protest: ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉਤੇ ਹੁਣ  ਉਨ੍ਹਾਂ ਦੀ ਥਾਂ ਕਿਸਾਨ ਆਗੂ  ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ, ਕਿਉਂਕਿ  ਪੁਲੀਸ ਨੇ ਅੱਜ  ਸਵੇਰੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਡੱਲੇਵਾਲ ਨੂੰ ਜਬਰੀ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਇਥੇ ਹਰਿਆਣਾ-ਪੰਜਾਬ ਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਇਕ ਪ੍ਰੈਸ ਕਾਨਫਰੰਸ ਕਰ ਕੇ ਹਰਦੋਝੰਡੇ ਨੂੰ ਮਰਨ ਵਰਤ ’ਤੇ ਬਿਠਾਉਣ ਦਾ ਐਲਾਨ ਕੀਤਾ।
ਦੇਖੋ ਵੀਡੀਓ:

Advertisement

ਕਿਸਾਨ ਆਗੂ ਲਖਵਿੰਦਰ ਸਿੰਘ ਸਿਰਸਾ ਕਿਹਾ ਹੈ ਕਿ ਸਥਿਤੀ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਕਿਸਾਨ ਆਗੂਆਂ ਦੀ ਹਗਾਮੀ ਮੀਟਿੰਗ ਢਾਬੀ ਗੁਜਰਾਂ ਬਾਰਡਰ ’ਤੇ ਹੋਈ, ਜਿਸ ਵਿਚ  ਹਰਦੋਝੰਡੇ ਨੇ ਮਰਨ ਵਰਤ ਉਤੇ ਬੈਠਣ ਦੀ ਇੱਛਾ ਜ਼ਾਹਰ ਕੀਤੀ। ਇਸ ਮੌਕੇ ਸੁਖਜੀਤ ਸਿੰਘ ਹਰਦੋਝੰਡੇ ਨੇ ਕਿਹਾ, ‘‘ਜੇ ਮੇਰੀ ਸਿਹਤ ਖ਼ਰਾਬ  ਹੋ ਜਾਂਦੀ ਹੈ ਤਾਂ ਮੇਰਾ ਸਰੀਰ ਨੂੰ ਇੱਥੋਂ ਉਂਨੀ ਦੇਰ ਨਾ ਲਿਜਾਇਆ ਜਾਵੇ ਜਿੰਨੀ ਦੇਰ ਤੱਕ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ।’’
ਹਰਿਆਣਾ-ਪੰਜਾਬ ਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਇਕ ਪ੍ਰੈਸ ਕਾਨਫਰੰਸ ਦੌਰਾਨ ਸੁਖਜੀਤ ਸਿੰਘ ਹਰਦੋਝੰਡੇ ਨੂੰ ਮਰਨ ਵਰਤ ਉਤੇ ਬਿਠਾਉਣ ਦਾ ਐਲਾਨ ਕਰਦੇ ਹੋਏ ਕਿਸਾਨ ਆਗੂ।
ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਤੜਕਸਾਰ ਢਾਬੀ ਗੁਜਰਾਂ ਬਾਰਡਰ ’ਤੇ ਮਰਨ ਵਰਤ ਵਾਲੇ ਸਥਾਨ ਤੋਂ ਡੱਲੇਵਾਲ ਨੂੰ ਜਬਰੀ ਚੁੱਕ ਲਿਆ। ਇਸ ਘਟਨਾ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ  ਅਤੇ ਉਥੇ ਇਕੱਤਰ ਹੋਏ ਕਿਸਾਨਾਂ ਨੇ ਪੁਲੀਸ ਦੀ  ਇਸ ਕਾਰਨਵਾਈ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ  ਕੀਤੀ ਅਤੇ  ਕਿਸਾਨ ਆਗੂਆਂ ਨੇ  ਰੋਹ ਵਿਚ ਆਏ ਕਿਸਾਨਾਂ ਨੂੰ ਸ਼ਾਂਤ ਕੀਤਾ।
ਇਹ ਵੀ ਪੜ੍ਹੋ:
Dallewal’s detention: ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਡੱਲੇਵਾਲ ਨੂੰ ਪੁਲੀਸ ਨੇ ਚੁੱਕਿਆ
Dallewal’s detention: ਡੱਲੇਵਾਲ ਦੀ ਗ੍ਰਿਫ਼ਤਾਰੀ ਵਿਚ ਭਗਵੰਤ ਮਾਨ ਸਰਕਾਰ ਦਾ ਹੱਥ: ਰਵਨੀਤ ਬਿੱਟੂ
ਪ੍ਰਸ਼ਾਸਨ ਨੇ ਸਥਿਤੀ ਉੱਤੇ ਤਿੱਖੀ ਨਜ਼ਰ ਰੱਖਣ ਦੇ ਨਾਲ ਨਾਲ ਵੱਡੀ ਪੱਧਰ ਉੱਤੇ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਹੋਏ ਹਨ। ਕੁਝ ਕਿਸਾਨਾਂ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਵਿਚ ਪੁਲੀਸ ਕਰਮਚਾਰੀਆਂ ਨੇ ਡੱਲੇਵਾਲ ਨੂੰ ਤੜਕੇ 3.45 ’ਤੇ ਹੀ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਚੁੱਕਣ ਆਏ ਪੁਲੀਸ ਵਾਲੇ ਕਈ ਹਿੰਦੀ ਬੋਲ ਰਹੇ ਸਨ।
Advertisement