ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੌਂਦਲੀ ਵਿੱਚ ਕਿਸਾਨ ਜਾਗਰੂਕਤਾ ਕੈਂਪ

10:33 AM Sep 24, 2024 IST
ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗਗਨਦੀਪ ਸਿੰਘ।-ਫੋਟੋ: ਟੱਕਰ

ਮਾਛੀਵਾੜਾ:

Advertisement

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਛੀਵਾੜਾ ਵੱਲੋਂ ਖੇਤੀਬਾੜੀ ਅਫ਼ਸਰ ਡਾ. ਧੰਨ ਰਾਜ ਦੀ ਅਗਵਾਈ ਹੇਠ ਪਿੰਡ ਬੌਂਦਲੀ ਵਿੱਚ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ (ਆਈਈਸੀ) ਕੰਪੋਨੈਂਟ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤਾਂ ਦੀ ਮਿੱਟੀ ਟੈਸਟ ਕਰਾਉਣ ਬਾਰੇ ਵੀ ਦੱਸਿਆ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਤਰੁਣ ਗੁਪਤਾ ਨੇ ਕਿਸਾਨਾਂ ਨੂੰ ਜਿਪਸਮ ਦੀ ਵਰਤੋਂ ਕਰਨ ਬਾਰੇ ਅਪੀਲ ਕੀਤੀ ਅਤੇ ਬਾਸਮਤੀ ਦੀ ਫਸਲ ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਵਤਾਰ ਸਿੰਘ ਏਟੀਐੱਮ, ਮਨਪ੍ਰੀਤ ਸਿੰਘ ਜੂਨੀਅਰ ਟੈਕਨੀਸ਼ੀਅਨ, ਕੁਲਵੀਰ ਸਿੰਘ, ਗਗਨਦੀਪ ਸਿੰਘ (ਐੱਲ.ਏ.), ਦਵਿੰਦਰ ਸਿੰਘ ਸਕੱਤਰ ਕੋਆਪ੍ਰੇਟਿਵ ਸੁਸਾਇਟੀ, ਇੰਸਪੈਕਟਰ ਸਿਮਰਨਜੀਤ ਸਿੰਘ, ਜੀਵਨਜੋਤ ਸਿੰਘ, ਆਦਿੱਤਿਆ, ਕੈਪਟਨ ਹਰਜਿੰਦਰ ਸਿੰਘ ਪ੍ਰਧਾਨ, ਹਰਪਾਲ ਸਿੰਘ, ਦਿਲਬਾਗ ਸਿੰਘ, ਭਾਗ ਸਿੰਘ ਕਮੇਟੀ ਮੈਂਬਰ, ਜਸਮੇਰ ਸਿੰਘ ਸਾਬਕਾ ਸਰਪੰਚ, ਹਰਬੰਸ ਸਿੰਘ ਨੰਬਰਦਾਰ ਹਾਜ਼ਰ ਸਨ। - ਪੱਤਰ ਪ੍ਰੇਰਕ

Advertisement
Advertisement