ਪਿੰਡ ਚੱਕਮਾਫੀ ਵਿੱਚ ਕਿਸਾਨ ਜਾਗਰੂਕਤਾ ਕੈਂਪ
06:44 AM Mar 13, 2025 IST
Advertisement
ਸਮਰਾਲਾ:
Advertisement
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਸਮਰਾਲਾ ਦੇ ਨੇੜਲੇ ਪਿੰਡ ਚੱਕਮਾਫੀ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਖੇਤੀਬਾੜੀ ਅਫਸਰ ਸਮਰਾਲਾ ਡਾ. ਗੌਰਵ ਧੀਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਏ.ਡੀ.ਓ ਸੰਦੀਪ ਸਿੰਘ ਨੇ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ 21 ਅਤੇ 22 ਮਾਰਚ ਨੂੰ ਲੱਗ ਰਹੇ ਕਿਸਾਨ ਮੇਲੇ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੁਆਰਾ ਲਗਾਏ ਪ੍ਰਦਰਸ਼ਨੀ ਪਲਾਟਾਂ ਦੇ ਵੱਲ ਆਪਣਾ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਸਾਲ ਜਾਰੀ ਕੀਤੀਆਂ ਨਵੀਆਂ ਕਿਸਮਾਂ ਪੀਆਰ 132, ਪੀਐਮਐਚ 17 ਅਤੇ ਆਲੂਆਂ ਦੀਆਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਚਮਕੌਰ ਸਿੰਘ ਅਤੇ ਪ੍ਰਗਟ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement