ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਚਤਰ ਸਿੰਘ ਝੋਨੇ ਦੀ ਪਰਾਲੀ ਸਾੜੇ ਬਗੈਰ ਕਰ ਰਿਹੈ ਖੇਤੀ

07:16 AM Nov 13, 2024 IST
ਪਰਾਲੀ ਫੂਕੇ ਬਗੈਰ ਕਣਕ ਬੀਜਦਾ ਹੋਇਆ ਕਿਸਾਨ ਚਤਰ ਸਿੰਘ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 12 ਨਵੰਬਰ
ਪਿੰਡ ਖ਼ਾਨਪੁਰ ਦੇ ਅਗਾਂਹਵਧੂ ਕਿਸਾਨ ਚਤਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ ’ਚ ਮਿਲਾ ਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਪੈਦਾ ਕੀਤੀ ਹੈ। ਚਤਰ ਸਿੰਘ ਨੇ ਦੱਸਿਆ ਕਿ 10 ਏਕੜ ਜ਼ਮੀਨ ’ਚ ਤਿੰਨ ਭਰਾਵਾਂ ਵੱਲੋਂ ਸਾਂਝੀ ਖੇਤੀ ਕੀਤੀ ਜਾਂਦੀ ਹੈ। ਉਹ ਝੋਨੇ ਦੀ ਕਟਾਈ ਆਪਣੀ ਐੱਸਐੱਮਐੱਸ ਲੱਗੀ ਕੰਬਾਈਨ ਨਾਲ ਕਰਵਾਉਣ ਉਪਰੰਤ ਖ਼ਾਨਪੁਰ ਸੁਸਾਇਟੀ ਵੱਲੋਂ ਅਤਿ ਆਧੁਨਿਕ ਸੰਦਾਂ ਨਾਲ ਬਿਜਾਈ ਕਰਦੇ ਹਨ। ਉਨ੍ਹਾਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ ਕਈ ਸਾਲਾਂ ਦੇ ਖੇਤੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਖੇਤ ’ਚ ਹੀ ਵਾਹੁਣਾ ਜ਼ਮੀਨ ਲਈ ਦੇਸੀ ਘਿਉ ਵਰਗਾ ਕੰਮ ਕਰਦਾ ਹੈ, ਇਸ ਨਾਲ ਜਿਥੇ ਉਪਜਾਊ ਸ਼ਕਤੀ ਵਧੀ ਹੈ, ਉਥੇ ਹੀ ਖਾਦਾਂ ਦੀ ਵਰਤੋਂ ’ਚ ਕਮੀ ਆਈ ਹੈ, ਕਣਕ ਦੀ ਫ਼ਸਲ ਗਿਰਦੀ ਨਹੀਂ ਅਤੇ ਜ਼ਮੀਨ ਦੀ ਪਾਣੀ ਖਪਾਉਣ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਚਤਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ’ਚ ਹੀ ਵਾਹੁਣ ਨੂੰ ਤਰਜੀਹ ਦੇਣ, ਜਿਸ ਨਾਲ ਜਿਥੇ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਨਾਲ ਹੀ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਦਾ ਹੈ। ਖੇਤੀਬਾੜੀ ਅਫ਼ਸਰ ਡਾ. ਕੁਲਵੀਰ ਸਿੰਘ ਨੇ ਕਿਸਾਨ ਦੇ ਖੇਤ ਦਾ ਦੌਰਾ ਕਰਕੇ ਕਿਸਾਨ ਅਤੇ ਹੋਰ ਕਿਸਾਨ ਭਰਾਵਾਂ ਨੂੰ ਡੀਏਪੀ ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

Advertisement

Advertisement