ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ

09:01 AM May 06, 2024 IST

ਸੰਤੋਖ ਗਿੱਲ
ਗੁਰੂਸਰ ਸੁਧਾਰ, 5 ਮਈ
ਪਿੰਡ ਸੂਜਾਪੁਰ ਵਾਸੀ ਬਲਰਾਜ ਸਿੰਘ (44 ਸਾਲ) ਨੇ ਪੈਸੇ ਦੇ ਲੈਣ-ਦੇਣ ਦੇ ਮਾਮਲੇ ਵਿੱਚ ਬੇਇੱਜ਼ਤੀ ਨਾ ਸਹਾਰਦੇ ਹੋਏ ਕੱਲ੍ਹ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਜਿਸ ਦੀ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਛੋਟੇ ਭਰਾ ਸੁਖਜਿੰਦਰ ਸਿੰਘ ਪੁੱਤਰ ਨਾਹਰ ਸਿੰਘ ਦੇ ਬਿਆਨਾਂ ’ਤੇ ਥਾਣਾ ਸੁਧਾਰ ਦੀ ਪੁਲੀਸ ਨੇ ਵਕੀਲ ਨਵੀਨ ਕੁਮਾਰ (ਦੇਵਰਾਜ ਪੰਪ ਵਾਲਾ) ਅਤੇ ਕਰਮ ਸਿੰਘ ਡਾਕਟਰ ਦੋਵੇਂ ਵਾਸੀ ਹਾਂਸ ਕਲਾਂ, ਸੁਖਵਿੰਦਰ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਸ਼ੇਖ਼ੂਪੁਰਾ ਅਤੇ ਆੜ੍ਹਤੀ ਬਾਬੂ ਜੀਵਨ ਹਠੂਰ ਵਾਲਾ ਖ਼ਿਲਾਫ਼ ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਜਸਵਿੰਦਰ ਸਿੰਘ ਅਨੁਸਾਰ ਮ੍ਰਿਤਕ ਦੇ ਕਮਰੇ ਵਿੱਚੋਂ ਇਕ ਹੱਥ ਲਿਖਤ ਖ਼ੁਦਕੁਸ਼ੀ ਨੋਟ ਅਤੇ ਇਕ ਸਮਾਰਟ ਫ਼ੋਨ ਮਿਲਿਆ ਹੈ ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ।
ਜਾਂਚ ਅਫ਼ਸਰ ਜਸਵਿੰਦਰ ਸਿੰਘ ਅਨੁਸਾਰ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਭਰਾ ਸੁਖਜਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਹਿਸਾਬ ਕਿਤਾਬ ਲਈ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਬਲਰਾਜ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਸਬੰਧੀ ਵਕੀਲਾਂ ਦੇ ਇਕ ਵਫ਼ਦ ਨੇ ਲੁਧਿਆਣਾ (ਦਿਹਾਤੀ) ਦੇ ਪੁਲੀਸ ਕਪਤਾਨ ਮਨਵਿੰਦਰਬੀਰ ਸਿੰਘ ਨੂੰ ਮਿਲ ਕੇ ਗ੍ਰਿਫ਼ਤਾਰੀ ਤੋਂ ਪਹਿਲਾਂ ਜਾਂਚ ਦੀ ਮੰਗ ਕੀਤੀ ਹੈ।

Advertisement

Advertisement
Advertisement