ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
11:08 AM Sep 28, 2023 IST
Advertisement
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 27 ਸਤੰਬਰ
ਪਿੰਡ ਭੱਕੂਮਾਜਰਾ ਵਿੱਚ ਖੇਤਾਂ ’ਚ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਅਮਰ ਸਿੰਘ ਕੱਕੂ (53) ਵਾਸੀ ਪਿੰਡ ਰਾਮਪੁਰ ਬੇਟ (ਝਮਲੂਟੀ), ਪਿੰਡ ਭੱਕੂਮਾਜਰਾ ਵਿੱਚ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ। ਅੱਜ ਉਹ ਰੋਜ਼ਾਨਾ ਦੀ ਤਰ੍ਹਾਂ ਖੇਤਾਂ ਵਿੱਚ ਗਿਆ ਤਾਂ ਉਸ ਨੇ ਪਾਣੀ ਵਾਲੀ ਮੋਟਰ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ ਤੇ ਉਹ ਝਟਕਾ ਲੱਗਣ ਕਾਰਨ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
Advertisement
Advertisement