ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

07:06 AM Jun 13, 2024 IST

ਪੱਤਰ ਪ੍ਰੇਰਕ
ਬਠਿੰਡਾ, 12 ਜੂਨ
ਪਿੰਡ ਕੋਠੇ ਸੰਧੂਆਂ ਵਾਲਾ ਵਿੱਚ ਅੱਜ ਇੱਕ ਨੌਜਵਾਨ ਕਿਸਾਨ ਦੀ ਖੇਤ ਵਿੱਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਕਰਕੇ ਇਹ ਘਟਨਾ ਵਾਪਰੀ ਹੈ ਜਿਸ ਕਰਕੇ ਪਾਵਰਕੌਮ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਸਾਬਕਾ ਸਰਪੰਚ ਗੁਰਦੌਰ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਮੀਤ ਸਿੰਘ, ਜਸਵੀਰ ਸਿੰਘ ਮਨਪ੍ਰੀਤ ਸਿੰਘ, ਜਸਕਰਨ ਸਿੰਘ, ਹਰਮੇਲ ਸਿੰਘ ਤੇ ਸੁਖਦੇਵ ਸਿੰਘ ਮੰਗ ਕੀਤੀ ਨੇ ਮ੍ਰਿਤਕ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ। ਨੌਜਵਾਨ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ ਪਰਿਵਾਰ ਵਿਚ ਛੇ ਮਹੀਨੇ ਦੀ ਬੱਚੀ ਤੇ ਪਤਨੀ ਹੈ।

Advertisement

Advertisement