ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
08:17 AM Jul 28, 2024 IST
Advertisement
ਪੱਤਰ ਪ੍ਰੇਰਕ
ਸ਼ਹਿਣਾ, 27 ਜੁਲਾਈ
ਥਾਣਾ ਸ਼ਹਿਣਾ ਦੇ ਪਿੰਡ ਜੰਡਸਰ ਵਿੱਚ ਇੱਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਮਗਰੋਂ ਪਿੰਡ ਵਿਚ ਲੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ ਗੁਰਤੇਜ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਪੁੱਤਰ ਜਗਰੂਪ ਸਿੰਘ ਖੇਤ ’ਚ ਝੋਨੇ ਦੀ ਫਸਲ ਨੂੰ ਪਾਣੀ ਲਾ ਰਿਹਾ ਸੀ ਅਤੇ ਅਚਾਨਕ ਹੀ ਬਿਜਲੀ ਦੀ ਮੋਟਰ ਤੋਂ ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਆ। ਇਸ ਘਟਨਾ ਮਗਰੋਂ ਗੁਰਤੇਜ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਉਸ ਦੀ ਮੌਤ ਹੋ ਗਈ। ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।
Advertisement
Advertisement
Advertisement