ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਪ ਦੇ ਡੰਗਣ ਕਾਰਨ ਕਿਸਾਨ ਦੀ ਮੌਤ

08:53 AM Aug 26, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 25 ਅਗਸਤ
ਪਿੰਡ ਆਲਮਪੁਰ ਵਿਚ ਇੱਕ ਕਿਸਾਨ ਦੀ ਖੇਤਾਂ ਵਿਚ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਕਿਸਾਨ ਦੀ ਪਛਾਣ 36 ਸਾਲਾ ਜਗਸੀਰ ਸਿੰਘ ਵਜੋਂ ਹੋਈ ਹੈ। ਉਸ ਦੇ ਛੋਟੇ ਭਰਾ ਬਲਜਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਕੁਆਰਾ ਸੀ ਤੇ ਉਹ ਸੋਹਣਾ ਸਿੰਘ ਦੇ ਖੇਤ ਵਿਚ ਕੰਮ ਕਰਨ ਗਿਆ ਸੀ ਕਿ ਕੰਮ ਕਰਦੇ ਵੇਲੇ ਸੱਪ ਨੇ ਡੰਗ ਲਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੰਚ ਮੇਜਰ ਸਿੰਘ, ‘ਆਪ’ ਆਗੂ ਮਨਜੀਤ ਸਿੰਘ, ‘ਆਪ’ ਆਗੂ ਬੂਟਾ ਸਿੰਘ, ਅਜੈਬ ਸਿੰਘ ਪ੍ਰੇਮੀ, ਸੋਹਣਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬਹੁਤ ਗਰੀਬ ਹੈ ਤੇ ਪਿੰਡ ਵਾਸੀਆਂ ਨੇ ਰੁਪਏ ਇਕੱਠੇ ਕਰਕੇ ਉਸ ਦਾ ਸਸਕਾਰ ਕੀਤਾ। ਉਨ੍ਹਾਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।

Advertisement

Advertisement
Advertisement