ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਰੋਕਣ ਦੀ ਚਿਤਾਵਨੀ

08:53 AM Sep 15, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ 14 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਇੱਥੇ ਪੰਜਾਬ ਪੁਲੀਸ ਦੇ ਬਾਰਡਰ ਰੇਂਜ ਦੇ ਡੀਆਈਜੀ, ਪੁਲੀਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੇ ਦਫਤਰਾਂ ਵਿੱਚ ਮੰਗ ਪੱਤਰ ਦਿੱਤੇ ਅਤੇ 24 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੱਤੀ।
ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰ, ਗੁਰਬਚਨ ਸਿੰਘ ਅਤੇ ਬਾਜ ਸਿੰਘ ਸਾਰੰਗੜਾ ਦੀ ਅਗਵਾਈ ਹੇਠ ਕਿਸਾਨਾਂ ਦੇ ਵਫਦ ਨੇ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ 24 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਕਿਸਾਨਾਂ ਵੱਲੋਂ ਵੱਡਾ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਕਈਆਂ ਨੂੰ ਹੁਣ ਤੱਕ ਮੁਆਵਜ਼ਾ ਅਤੇ ਨੌਕਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਰਹੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਰਾਲੀ ਸਾਂਭਣ ਦਾ ਪ੍ਰਬੰਧ ਕਰੇ, ਨਸ਼ੇ ਖਤਮ ਕਰਨ ਅਤੇ ਲੁੱਟਾਂ ਖੋਹਾਂ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਕੀਤੀਆਂ ਜਾਣ, ਨਸ਼ੇ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਲਈ ਪ੍ਰਬੰਧ ਕੀਤੇ ਜਾਣ ਅਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਮੰਗਾਂ ਦੇ ਮਾਮਲੇ ਵਿੱਚ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤੇ 25 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Advertisement

Advertisement