ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ’ਚ ਨਿਰਪੱਖ ਰਹੇਗੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ

07:21 AM Oct 08, 2024 IST
ਮੀਟਿੰਗ ਵਿੱਚ ਸ਼ਾਮਲ ਜਥੇਬੰਦੀ ਦੀ ਕੋਰ ਕਮੇਟੀ ਦੇ ਮੈਂਬਰ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 7 ਅਕਤੂਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਪਿੰਡ ਚੁਤਾਲਾ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿੱਚ ਕੀਤੀ ਗਈ| ਜਥੇਬੰਦੀ ਨੇ ਪੰਚਾਇਤ ਚੋਣਾਂ ਦੌਰਾਨ ਨਿਰਪੱਖ ਭੂਮਿਕਾ ਅਦਾ ਕਰਨ ’ਤੇ ਜ਼ੋਰ ਦਿੱਤਾ| ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਜਥੇਬੰਦੀ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਕਿਸੇ ਉਮੀਦਵਾਰ ਲਈ ਪ੍ਰਚਾਰ ਨਹੀਂ ਕਰਨਾ ਤੇ ਲੜਾਈ-ਝਗੜੇ ਤੋਂ ਉੱਪਰ ਉੱਠ ਕੇ ਭਾਈਚਾਰਾ ਕਾਇਮ ਰੱਖਣਾ ਹੈ| ਮੀਟਿੰਗ ਵਿੱਚ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸ਼ੈੱਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ’ਤੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ| ਮੀਟਿੰਗ ਵਿੱਚ ਪਰਾਲੀ ਸਾੜਨ ਦੇ ਨਾਂ ’ਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਕੇਸ ਦਰਜ ਕਰਨ ਵਾਲੇ ਅਧਿਕਾਰੀਆਂ ਦਾ ਪਿੰਡਾਂ ਵਿੱਚ ਆਉਣ ’ਤੇ ਘਿਰਾਓ ਕੀਤਾ ਜਾਵੇਗਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਸਤਨਾਮ ਸਿੰਘ, ਤਰਸੇਮ ਸਿੰਘ, ਅਨੋਖ ਸਿੰਘ, ਮਾਸਟਰ ਤਾਰਾ ਸਿੰਘ ਨੇ ਵੀ ਸੰਬੋਧਨ ਕੀਤਾ|

Advertisement

Advertisement