ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂ ਜਗਜੀਤ ਡੱਲੇਵਾਲ ਡੀਐੱਮਸੀ ਹਸਪਤਾਲ ’ਚੋਂ ‘ਰਿਹਾਅ’

06:10 AM Nov 30, 2024 IST

* ਕਿਸਾਨ ਆਗੂਆਂ ਨੇ ਸਰਕਾਰ ’ਤੇ ਹਸਪਤਾਲ ਵਿੱਚ ਬੰਦੀ ਬਣਾ ਕੇ ਰੱਖਣ ਦਾ ਦੋਸ਼ ਲਾਇਆ
* ਖਨੌਰੀ ਬਾਰਡਰ ’ਤੇ ਪੱਕੇ ਮੋਰਚੇ ਵਿੱਚ ਮਰਨ ਵਰਤ ਰੱਖਣਗੇ ਜਾਰੀ

Advertisement

ਗਗਨਦੀਪ ਅਰੋੜਾ
ਲੁਧਿਆਣਾ, 29 ਨਵੰਬਰ
ਖਨੌਰੀ ਬਾਰਡਰ ਤੋਂ ਮਰਨ ਵਰਤ ’ਤੇ ਬੈਠਣ ਤੋਂ ਪਹਿਲਾਂ ਡੀਐੱਮਸੀ ਹਸਪਤਾਲ ਵਿੱਚ ਨਜ਼ਰਬੰਦ ਕੀਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ। ਹਸਪਤਾਲ ਵਿੱਚ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਸਣੇ ਕਈ ਆਗੂ ਪੁੱਜੇ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਜਗਜੀਤ ਡੱਲੇਵਾਲ ਨੂੰ ਸਰਕਾਰ ਨੇ ਹਸਪਤਾਲ ਵਿੱਚ ਬੰਦੀ ਬਣਾ ਕੇ ਰੱਖਿਆ ਹੋਇਆ ਸੀ ਅਤੇ ਵਿਰੋਧ ਸ਼ੁਰੂ ਹੋਣ ਮਗਰੋਂ ਰਿਹਾਅ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਗਜੀਤ ਡੱਲੇਵਾਲ ਹੁਣ ਸਿੱਧਾ ਖਨੌਰੀ ਬਾਰਡਰ ’ਤੇ ਜਾ ਕੇ ਪੱਕੇ ਮੋਰਚੇ ਤੋਂ ਆਪਣਾ ਮਰਨ ਵਰਤ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਬਾਰੇ ਫ਼ੈਸਲਾ ਸ਼ਨਿਚਰਵਾਰ ਨੂੰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੰਘਰਸ਼ ਦੇ ਐਲਾਨੇ ਪ੍ਰੋਗਰਾਮ ਜਾਰੀ ਰਹਿਣਗੇ ਅਤੇ 6 ਦਸੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ। ਪੰਜਾਬ ਪੁਲੀਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 26 ਨਵੰਬਰ ਨੂੰ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲੈ ਕੇ ਡੀਐੱਮਸੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ।

ਡੀਐੱਮਸੀ ’ਚੋਂ ਬਾਹਰ ਆਉਣ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ। -ਫੋਟੋ: ਹਿਮਾਂਸ਼ੂ ਮਹਾਜਨ

ਹਸਪਤਾਲ ’ਚੋਂ ਬਾਹਰ ਆਉਣ ਮਗਰੋਂ ਜਗਜੀਤ ਸਿੰਘ ਡੱਲੇਵਾਲ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਪੁਲੀਸ ਦੀ ਜ਼ਰੀਏ ਉਨ੍ਹਾਂ ਨੂੰ ਖਨੌਰੀ ਬਾਰਡਰ ਤੋਂ ਚੁੱਕ ਕੇ ਇਸ ਹਸਪਤਾਲ ਵਿੱਚ ਬੰਦੀ ਬਣਾ ਕੇ ਰੱਖਿਆ। ਉਨ੍ਹਾਂ ਨੇ ਆਪਣਾ ਮਰਨ ਵਰਤ ਇੱਥੇ ਵੀ ਜਾਰੀ ਰੱਖਿਆ ਅਤੇ ਪੁਲੀਸ ਵੱਲੋਂ ਮਰਨ ਵਰਤ ਖ਼ਤਮ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਹਸਪਤਾਲ ਵਿੱਚ ਵੱਡੀ ਗਿਣਤੀ ਪੁਲੀਸ ਜਵਾਨ ਤਾਇਨਾਤ ਸਨ ਜਿਸ ਕਾਰਨ ਮਰੀਜ਼ਾਂ ਨੂੰ ਵੀ ਤੰਗ-ਪ੍ਰੇਸ਼ਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਫੋਨ ਵੀ ਬਾਹਰ ਰਖਵਾਏ ਜਾ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੀ ਕੇਂਦਰ ਵਾਂਗ ਕੰਮ ਕਰ ਰਹੀ ਹੈ।

Advertisement

ਡੱਲੇਵਾਲ ਨੇ ਮੈਡੀਕਲ ਬੁਲੇਟਿਨ ’ਤੇ ਸਵਾਲ ਚੁੱਕੇ

ਜਗਜੀਤ ਡੱਲੇਵਾਲ ਨੇ ਆਪਣੀ ਰਿਹਾਈ ਤੋਂ ਪਹਿਲਾਂ ਡੀਐਮਸੀ ਹਸਪਤਾਲ ਦੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ’ਤੇ ਸਵਾਲ ਚੁੱਕੇ ਹਨ, ਜਿਸ ਵਿੱਚ ਕਿਹਾ ਗਿਆ ਸੀ ਕਿ ਕਿਸਾਨ ਆਗੂ ਬਿਲਕੁਲ ਠੀਕ ਹਨ।

ਡੱਲੇਵਾਲ ਦੀ ਰਿਹਾਈ ਲਈ ਕਿਸਾਨ ਜਥੇਬੰਦੀਆਂ ਤੇ ਅਧਿਕਾਰੀਆਂ ਵਿਚਾਲੇ ਬਣੀ ਸੀ ਸਹਿਮਤੀ

ਪਾਤੜਾਂ (ਗੁਰਨਾਮ ਸਿੰਘ ਚੌਹਾਨ):

ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਕਿਸਾਨ ਜਥੇਬੰਦੀਆਂ ਦੀ ਸਾਬਕਾ ਏਡੀਜੀਪੀ ਜਸਕਰਨ ਸਿੰਘ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਐੱਸਐੱਸਪੀ ਪਟਿਆਲਾ ਨਾਨਕ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ ਸੀ। ਲੰਮਾ ਸਮਾ ਚੱਲੀ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਡੀਐੱਮਸੀ ਲੁਧਿਆਣਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਡੱਲੇਵਾਲ ਦੀ ਰਿਹਾਈ ਲਈ ਬਣੀ ਸਹਿਮਤੀ ਮਗਰੋਂ ਦੋਵਾਂ ਧਿਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ।

Advertisement