Farmer leader was sent to Bangalore by air ambulance: ਜ਼ਖਮੀ ਕਿਸਾਨ ਆਗੂ ਨੂੰ ਏਅਰ ਐਂਬੂਲੈਂਸ ਜ਼ਰੀਏ ਬੰਗਲੌਰ ਭੇਜਿਆ
03:52 PM Feb 16, 2025 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਫਰਵਰੀ
ਚੰਡੀਗੜ੍ਹ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਗਏ ਜਗਜੀਤ ਸਿੰਘ ਡੱਲੇਵਾਲ ਦੇ ਕਾਫਲੇ ਵਿੱਚ ਸ਼ਾਮਲ ਦੋ ਕਾਰਾਂ ਦੇ ਆਪਸ ਵਿੱਚ ਟਕਰਾਉਣ ਤੋਂ ਬਾਅਦ ਜ਼ਖਮੀ ਹੋਏ ਦੋ ਕਿਸਾਨ ਨੇਤਾਵਾਂ ਵਿੱਚੋਂ ਇੱਕ ਤਾਮਿਲਨਾਡੂ ਰਹਿਣ ਵਾਲੇ ਕੁਰਬੁਰੂਸ਼ਾਂਤ ਕੁਮਾਰ ਨੂੰ ਅੱਜ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਉਹ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਸਨ, ਜਿਨ੍ਹਾਂ ਨੂੰ ਇੱਥੋਂ ਕਾਕਾ ਸਿੰਘ ਕੋਟੜਾ ਤੇ ਹੋਰ ਕਿਸਾਨ ਆਗੂ ਐਂਬੂਲੈਂਸ ਰਾਹੀਂ ਚੰਡੀਗੜ੍ਹ ਏਅਰਪੋਰਟ ’ਤੇ ਲੈ ਕੇ ਗਏ ਜਿੱਥੋਂ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਤਬਦੀਲ ਕੀਤਾ ਗਿਆ ਹੈ।
Advertisement
Advertisement
Advertisement