ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਆਗੂਆਂ ਨੇ ਜ਼ਖ਼ਮੀ ਕਿਸਾਨਾਂ ਦਾ ਹਾਲ ਜਾਣਿਆ

10:21 AM May 28, 2024 IST
ਜ਼ਖਮੀ ਕਿਸਾਨਾਂ ਦਾ ਹਾਲ ਜਾਣਦੇ ਹੋਏ ਕਿਸਾਨ ਆਗੂ।-ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 27 ਮਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਪਰਮਜੀਤ ਸਿੰਘ ਭੱਲਾ ਨੇ ਸ਼ੰਭੂ ਬਾਰਡਰ ਤੋਂ ਵਿਸ਼ੇਸ਼ ਤੌਰ ’ਤੇ ਗੁਰੂ ਰਾਮਦਾਸ ਹਸਪਤਾਲ ਵੱਲਾ ਪਹੁੰਚ ਕੇ ਜ਼ੇਰੇ ਇਲਾਜ ਜ਼ਖਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ। ਆਗੂਆਂ ਨੇ ਦੱਸਿਆ ਕਿ ਮੋਰਚੇ ਦੇ 100ਵੇਂ ਦਿਨ ਸ਼ੰਭੂ ਬਾਰਡਰ ’ਤੇ ਭਾਰੀ ਇਕੱਠ ਕੀਤਾ ਗਿਆ ਸੀ ਅਤੇ 22 ਮਈ ਨੂੰ ਜਦੋਂ ਰੈਲੀ ਤੋਂ ਬਾਅਦ ਤਲਵੰਡੀ ਦਸੌਂਧਾ ਸਿੰਘ ਦੀ ਬੱਸ ਕਿਸਾਨ ਆਗੂਆਂ ਨੂੰ ਲੈ ਕੇ ਵਾਪਸ ਜਾ ਰਹੀ ਸੀ ਤਾਂ ਰਈਏ ਕੋਲ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ ਜਿਸ ਕਾਰਨ ਤਲਵੰਡੀ ਦਸੌਂਧਾ ਸਿੰਘ ਦੇ 32 ਆਗੂ ਜ਼ਖਮੀ ਹੋ ਗਏ ਸਨ, ਜਿਨ੍ਹਾਂ ਵਿੱਚ ਕਈ ਗੰਭੀਰ ਜ਼ਖਮੀ ਵੀ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੁਰਘਟਨਾ ਵਿੱਚ ਬਲਵਿੰਦਰ ਸਿੰਘ ਅਤੇ ਰਣਜੋਧ ਸਿੰਘ ਦੀ ਇੱਕ-ਇੱਕ ਬਾਂਹ ਕੱਟਣੀ ਪਈ ਅਤੇ ਅਜੇ ਵੀ 8 ਆਗੂ ਗੰਭੀਰ ਜ਼ਖਮੀ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੰਭੀਰ ਜ਼ਖਮੀਆਂ ਨੂੰ ਤਿੰਨ-ਤਿੰਨ ਲੱਖ ਰੁਪਏ ਅਤੇ ਨਾਰਮਲ ਜਖਮੀਆਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣ ਅਤੇ ਆਪਣੇ ਅੰਗ ਗਵਾ ਚੁੱਕੇ ਕਿਸਾਨ ਆਗੂਆਂ ਨੂੰ ਪੈਨਸ਼ਨ ਦਿੱਤੀ ਜਾਵੇ।

Advertisement

Advertisement
Advertisement