ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਕਿਸਾਨ ਆਗੂ ਪੁਲੀਸ ਨੇ ਚੁੱਕੇ

07:49 AM May 14, 2024 IST

ਪੱਤਰ ਪ੍ਰੇਰਕ
ਬੰਗਾ, 13 ਮਈ
ਇੱਥੇ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਕਿਸਾਨ ਆਗੂਆਂ ਨੂੰ ਪੁਲੀਸ ਚੁੱਕ ਕੇ ਲੈ ਗਈ। ਇਨ੍ਹਾਂ ਕਿਸਾਨ ਆਗੂਆਂ ’ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਸੋਹਣ ਸਿੰਘ ਬਾਵਾ ਆਦਿ ਸ਼ਾਮਲ ਸਨ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਕਾਹਮਾ, ਸੁੱਚਾ ਸਿੰਘ ਬੈਂਸ, ਕਸ਼ਮੀਰ ਸਿੰਘ ਮੱਲਪੁਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਦੱਸਣਯੋਗ ਹੈ ਕਿ ਅੱਜ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਆਉਣਾ ਸੀ, ਜਿਸ ਦਾ ਵਿਰੋਧ ਕਰਨ ਲਈ ਕਿਸਾਨ ਆਗੂਆਂ ਨੇ ਧਰਨਾ ਲਾਇਆ ਸੀ।

Advertisement

Advertisement
Advertisement