ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂਆਂ ਵੱਲੋਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਅੱਜ

08:28 AM Nov 22, 2024 IST

ਖੇਤਰੀ ਪ੍ਰਤੀਨਿਧ
ਸ਼ੰਭੂ ਬਾਰਡਰ (ਪਟਿਆਲਾ), 21 ਨਵੰਬਰ
ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਇੱਥੇ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਨੂੰ ਅੱਜ 284 ਦਿਨ ਹੋ ਗਏ ਹਨ। ਹਰਿਆਣਾ ਸਰਕਾਰ ਵੱਲੋਂ ਜਬਰਦਸਤ ਰੋਕਾਂ ਲਾਈਆਂ ਹੋਣ ਕਾਰਨ ਹੁਣ ਆਗੂਆਂ ਨੇ ਬਿਨਾਂ ਟਰੈਕਟਰ ਟਰਾਲੀਆਂ ਤੋਂ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ ਜਿਸ ਸਬੰਧੀ ਇਥੇ ਸ਼ੰਭੂ ਬਾਰਡਰ ’ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਵੱਲ ਮਾਰਚ ਕਰਨ ਸਬੰਧੀ ਅਗਲੀ ਰਣਨੀਤੀ ਉਲੀਕਣ ਲਈ ਜਿੱਥੇ ਮੀਟਿੰਗਾਂ ਜਾਰੀ ਹਨ, ਉੱਥੇ ਹੀ ਇਸੇ ਕੜੀ ਵਜੋਂ ਕਿਸਾਨ ਆਗੂਆਂ ਨੇ 22 ਨਵੰਬਰ ਨੂੰ ਪ੍ਰੈੱਸ ਕਲੱਬ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਹੈ ਜਿਸ ਰਾਹੀਂ ਵੀ ਕੋਈ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਆੜ੍ਹਤੀਆਂ, ਦੁਕਾਨਦਾਰਾਂ ਅਤੇ ਸਾਰੇ ਹਿੱਸੇਦਾਰਾਂ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੀ ਅਪੀਲ ਕੀਤੀ।

Advertisement

Advertisement