ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂਆਂ ਨੇ ਨਾਰੰਗਵਾਲ ਉਪ-ਮੰਡਲ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਚੁੱਕਿਆ

07:57 AM Aug 13, 2024 IST
ਕਿਸਾਨ ਆਗੂ ਉਪ-ਮੰਡਲ ਅਫ਼ਸਰ ਨਾਲ ਮੁਲਾਕਾਤ ਕਰਦੇ ਹੋਏ।

ਸੰਤੋਖ ਗਿੱਲ
ਗੁਰੂਸਰ ਸੁਧਾਰ, 12 ਅਗਸਤ
ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਪੰਜਾਬ ਰਾਜ ਪਾਵਰਕੌਮ ਉਪ-ਮੰਡਲ ਨਾਰੰਗਵਾਲ ਦੇ ਐੱਸਡੀਓ ਤਰਲੋਚਨ ਸਿੰਘ ਨਾਲ ਮੀਟਿੰਗ ਦੌਰਾਨ ਕੁੱਝ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਬਿਨਾਂ ਕਾਰਨ ਪ੍ਰੇਸ਼ਾਨ ਕਰਨ ਅਤੇ ਭ੍ਰਿਸ਼ਟਾਚਾਰ ਦਾ ਮਾਮਲਾ ਵੀ ਚੁੱਕਿਆ ਹੈ। ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਮਲਕੀਤ ਸਿੰਘ ਗਰੇਵਾਲ ਦੀ ਅਗਵਾਈ ਵਾਲੇ ਵਫ਼ਦ ਨੇ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ-ਕਾਰ ਵਿੱਚ ਆ ਰਹੀਆਂ ਔਕੜਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਦੋਸ਼ ਲਾਇਆ ਕਿ ਲੋਕਾਂ ਦੇ ਜਾਇਜ਼ ਕੰਮਾਂ ਨੂੰ ਗੁੰਝਲਦਾਰ ਬਣਾ ਕੇ ਲੋਕਾਂ ਨੂੰ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ।
ਕਿਸਾਨ ਆਗੂਆਂ ਨੇ ਐੱਸਡੀਓ ਤਰਲੋਚਨ ਸਿੰਘ ਤੋਂ ਮੰਗ ਕੀਤੀ ਹੈ ਕਿ ਆਮ ਲੋਕਾਂ ਦੇ ਨਿੱਤ-ਪ੍ਰਤੀ ਦਿਨ ਦੇ ਕੰਮਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਮਾਰਨ ਤੋਂ ਨਿਜਾਤ ਦਿਵਾਈ ਜਾਵੇ। ਕਿਸਾਨ ਆਗੂਆਂ ਨੇ ਇਲਾਕੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਟਿਊਬਵੈੱਲ ਕੁਨੈਕਸ਼ਨ ਦਾ ਲੋਡ ਵਧਾਉਣ ਜਾਂ ਨਾਮ ਤਬਦੀਲ ਕਰਨ ਦੀ ਪ੍ਰਕਿਰਿਆ ਸਰਲ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਲੋਡ ਵਧਾਉਣ ਦੀ ਤਰੀਕ ਹੋਰ ਅੱਗੇ ਵਧਾਉਣ ਦੀ ਵੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਵਿਭਾਗ ਵਿੱਚ ਖਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਵੀ ਮੰਗ ਕੀਤੀ ਹੈ।
ਐੱਸਡੀਓ ਤਰਲੋਚਨ ਸਿੰਘ ਨੇ ਭਰੋਸਾ ਵਫ਼ਦ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਅਤੇ ਰਿਸ਼ਵਤ ਦਾ ਮਾਮਲਾ ਸਾਹਮਣੇ ਆਉਣ ’ਤੇ ਜਾਂਚ ਦਾ ਭਰੋਸਾ ਦਿੱਤਾ। ਕਿਸਾਨ ਆਗੂ ਨਛੱਤਰ ਸਿੰਘ, ਤਰਲੋਚਨ ਸਿੰਘ ਘੁੰਗਰਾਣਾ ਤੇ ਦਿਲਬਾਗ ਸਿੰਘ ਬਾਗ਼ੀ ਵੀ ਵਫ਼ਦ ਵਿੱਚ ਸ਼ਾਮਲ ਸਨ।

Advertisement

Advertisement