ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂਆਂ ਨੇ ਨਕਾਰਿਆ ਸਾਉਣੀ ਦੀਆਂ ਫ਼ਸਲਾਂ ਦੇ ਮੁੱਲ ’ਚ ਕੀਤਾ ਵਾਧਾ

07:51 AM Jun 22, 2024 IST

ਪੱਤਰ ਪ੍ਰੇਰਕ
ਮਾਨਸਾ, 21 ਜੂਨ
ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਸਾਉਣੀ ਦੀਆਂ ਫ਼ਸਲਾਂ ਦੇ ਭਾਅ ’ਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਕਰਜ਼ੇ ਦੀ ਦਲਦਲ ਵਿੱਚ ਡੁੱਬੀ ਹੋਈ ਕਿਸਾਨੀ ਨੂੰ ਸਾਫ ਸੰਕੇਤ ਦੇ ਦਿੱਤੇ ਹਨ ਕਿ ਮੋਦੀ ਸਰਕਾਰ ਆਪਣੇ ਪੁਰਾਣੇ ਏਜੰਡੇ ਨੂੰ ਧੜੱਲੇ ਨਾਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕਬਜ਼ਾ ਕਰਵਾਉਣ ਲਈ ਰਸਤਾ ਤਿਆਰ ਕਰੇਗੀ।ਸੀਪੀਆਈ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੀਨੀਅਰ ਆਗੂ ਸਾਥੀ ਬਲਦੇਵ ਸਿੰਘ ਬਾਜੇਵਾਲਾ ਨੇ ਕਿਹਾ ਕਿ ਝੋਨੇ, ਨਰਮੇ ਸਮੇਤ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤਾ ਵਾਧਾ ਨਿਗੂਣਾ ਤੇ ਨਾਕਾਫੀ ਹੈ ਤੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਂਗ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਮੁੱਲ ’ਚ ਕੀਤਾ ਵਾਧਾ ਨਾ ਮਾਤਰ ਹੈ ਕਿਉਂਕਿ ਫ਼ਸਲਾਂ ਤੇ ਲਾਗਤ ਖ਼ਰਚਾ ਜੋੜ ਕੇ ਨਾਲ ਜ਼ਮੀਨ ਦਾ ਠੇਕਾ ਜੋੜਕੇ ਸਮਰਥਨ ਮੁੱਲ ਦਿੱਤਾ ਜਾਵੇ।

Advertisement

Advertisement