ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਮਨਜੀਤ ਸਿੰਘ ਰਾਏ ਕੋਇੰਬਟੂਰ ਵਿੱਚ ਗ੍ਰਿਫ਼ਤਾਰ

05:08 PM Apr 07, 2024 IST
ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੀ ਹੋਈ ਪੁਲੀਸ।

ਸਰਬਜੀਤ ਸਿੰਘ ਭੰਗੂ

Advertisement

ਸ਼ੰਭੂ ਬਾਰਡਰ (ਪਟਿਆਲਾ), 7 ਅਪਰੈਲ

ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸਮਰਪਿਤ ਤਾਮਿਲਨਾਡੂ ਵਿੱਚ ਕਲਸ਼ ਯਾਤਰਾ ਪਹਿਲਾਂ ਤੋਂ ਕੱਢੀ ਜਾ ਰਹੀ ਸੀ। ਭਾਵੇਂਕਿ ਉੱਥੋਂ ਦੀ ਪੁਲੀਸ ਨੇ ਚਾਰ ਦਿਨਾਂ ਤੋਂ ਜਾਰੀ ਕਲਸ਼ ਯਾਤਰਾ ਨੂੰ ਤਾਂ ਨਹੀਂ ਸੀ ਰੋਕਿਆ, ਪ੍ਰੰਤੂ ਅੱਜ ਜਦੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਣਾ ਸੀ ਤਾਂ ਇਸ ਵਿੱਚ ਸ਼ਿਰਕਤ ਕਰਨ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਸਮੇਤ ਕੁਝ ਹੋਰਨਾਂ ਆਗੂਆਂ ਨੂੰ ਕੋਇੰਬਟੂਰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ ਜਾਣਕਾਰੀ ਅੱਜ ਇੱਥੋਂ ਸ਼ੰਭੂ ਮੋਰਚੇ ਤੋਂ ਭਾਰਤੀ ਕਿਸਾਨ ਤੇ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਦਿੱਤੀ।

Advertisement

Advertisement