ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂ ਅੱਜ ਸ਼ਾਮ ਤੱਕ ਕੇਂਦਰ ਦੀ ਪੇਸ਼ਕਸ਼ ਬਾਰੇ ਆਪਣਾ ਫ਼ੈਸਲਾ ਸੁਣਾਉਣਗੇ

01:56 PM Feb 19, 2024 IST

ਪਟਿਆਲਾ, 19 ਫਰਵਰੀ
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਮਵਾਰ ਸ਼ਾਮ ਤੱਕ ਕੇਂਦਰ ਦੇ ਪ੍ਰਸਤਾਵ 'ਤੇ ਆਪਣਾ ਫੈਸਲਾ ਸੁਣਾ ਦੇਣਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਰਾਤ ਚੰਡੀਗੜ੍ਹ ਵਿੱਚ ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਪੰਜ ਫਸਲਾਂ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਸਰਕਾਰ ਨੇ ਜਿਨ੍ਹਾਂ ਫਸਲਾਂ ਨੂੰ ਯਕੀਨੀ ਐੱਮਐੱਸਪੀ 'ਤੇ ਖਰੀਦਣ ਦਾ ਪ੍ਰਸਤਾਵ ਰੱਖਿਆ ਹੈ, ਉਹ ਹਨ ਤਿੰਨ ਦਾਲਾਂ, ਕਪਾਹ ਅਤੇ ਮੱਕੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, ‘ਫਿਲਹਾਲ ਅਸੀਂ ਖਨੌਰੀ ਜਾ ਰਹੇ ਹਾਂ ਜਿੱਥੇ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਆਗੂ ਉਸ ਦੇ ਪਿੰਡ ਦਾ ਦੌਰਾ ਕਰਨਗੇ ਅਤੇ ਫਿਰ ਅਸੀਂ ਸ਼ਾਮ ਨੂੰ ਸ਼ੰਭੂ ਵਾਪਸ ਆਵਾਂਗੇ ਅਤੇ ਸਰਕਾਰ ਦੇ ਪ੍ਰਸਤਾਵ 'ਤੇ ਆਪਣੇ ਫੈਸਲੇ ਦਾ ਐਲਾਨ ਕਰਾਂਗੇ।’

Advertisement

Advertisement