For the best experience, open
https://m.punjabitribuneonline.com
on your mobile browser.
Advertisement

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਸਿਲਸਿਲਾ ਜਾਰੀ

09:02 AM May 07, 2024 IST
ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਸਿਲਸਿਲਾ ਜਾਰੀ
ਪਿੰਡ ਚੱਕ ਬੰਡਾਲਾ ਵਿੱਚ ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਕਿਸਾਨ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਮਈ
ਚੱਕ ਬੰਡਾਲਾ ਵਿੱਚ ਵੋਟਾਂ ਮੰਗਣ ਲਈ ਆਏ ਭਾਜਪਾ ਉਮੀਦਵਾਰ ਸ਼ੁਸ਼ੀਲ ਰਿੰਕੂ ਦਾ ਵਿਰੋਧ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਪਿੰਡ ਚੱਕ ਬੰਡਾਲਾ ਵਿੱਚ ਚੋਣ ਪ੍ਰਚਾਰ ਕਰਨ ਆਏ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸ਼ਾਂਤੀਪੂਰਵਕ ਸਵਾਲ ਕਰਨ ਵਾਸਤੇ ਇਕੱਠ ਕੀਤਾ ਗਿਆ ਸੀ ਪਰ ਪੁਲੀਸ ਭਾਜਪਾ ਉਮੀਦਵਾਰ ਤੇ ਕਿਸਾਨਾਂ ਵਿਚਾਲੇ ਕੰਧ ਬਣ ਕੇ ਖੜੀ ਹੋ ਗਈ।
ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਾਂਤੀ ਪੂਰਵਕ ਸਵਾਲਾਂ ਵਾਲੇ ਬੈਨਰ ਦਿਖਾ ਕੇ ਸਵਾਲ ਕੀਤੇ ਗਏ ਪਰ ਕਿਸਾਨਾਂ ਮਜ਼ਦੂਰਾਂ ਨੂੰ ਅਣਗੌਲਿਆਂ ਕਰਨ ’ਤੇ ਕਿਸਾਨਾਂ ਨੇ ਭਾਜਪਾ ਮੁਰਦਾਬਾਦ ਦੇ ਨਾਅਰੇ ਲਗਾ ਕੇ ਰੋਸ ਪਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਜੇਕਰ ਭਾਜਪਾ ਲੀਡਰਸ਼ਿਪ ਜਥੇਬੰਦੀਆਂ ਦੇ ਸਵਾਲਾਂ ਦੇ ਜਵਾਬ ਦੇਣੇ ਜ਼ਰੂਰੀ ਨਹੀਂ ਸਮਝੇ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਿੰਡਾਂ ਵਿੱਚੋਂ ਵੋਟ ਮੰਗਣ ਆਉਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਮੌਕੇ ਰਾਜਿੰਦਰ ਸਿੰਘ ਨੰਗਲ ਅੰਬੀਆਂ, ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ, ਰਣਚੇਤ ਸਿੰਘ ਕੋਟਲੀ ਗਾਜਰਾਂ, ਲਖਵੀਰ ਸਿੰਘ ਸੈਕਟਰੀ ਮੰਗੂਆਲ, ਕੁਲਦੀਪ ਰਾਏ, ਧੰਨਾ ਸਿੰਘ ਤਲਵੰਡੀ ਸੰਘੇੜਾ, ਜਗਤਾਰ ਸਿੰਘ, ਗੁਰਮੁਖ ਸਿੰਘ ਚੱਕ ਬੰਡਾਲਾ, ਮੇਜਰ ਸਿੰਘ ਜਾਫਰਵਾਲ, ਸੋਨੂੰ ਅਰੋੜਾ ਲੋਹੀਆਂ ਸਣੇ ਪਿੰਡ ਚੱਕ ਬੰਡਾਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।

Advertisement

ਕਿਸਾਨਾਂ ਨੇ ਦਿਨੇਸ਼ ਬੱਬੂ ਦੇ ਪੁੱਤਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਗੁਰਦਾਸਪੁਰ (ਕੇ.ਪੀ ਸਿੰਘ): ਭਾਰਤੀ ਜਨਤਾ ਪਾਰਟੀ ਤੋਂ ਨਾਰਾਜ਼ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਦੋਰਾਂਗਲਾ ਵਿੱਚ ਆਪਣੇ ਪਿਤਾ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਉਨ੍ਹਾਂ ਦੇ ਪੁੱਤਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਾਲੀਆਂ ਝੰਡੀਆਂ ਦਿਖਾ ਕੇ ਗ਼ੁੱਸਾ ਜਤਾਇਆ ਗਿਆ। ਮੌਕੇ ’ਤੇ ਪੁੱਜੇ ਡੀਐੱਸਪੀ ਸੁਖਪਾਲ ਸਿੰਘ ਸਮੇਤ ਪੁਲੀਸ ਮੁਲਾਜ਼ਮਾਂ ਨੇ ਧਰਨਾਕਾਰੀਆਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਦੇ ਗ਼ੁੱਸੇ ਨੂੰ ਦੇਖਦੇ ਹੋਏ ਚੋਣ ਪ੍ਰਚਾਰ ਲਈ ਆਏ ਕਿਸਾਨਾਂ ਅਤੇ ਭਾਜਪਾ ਆਗੂਆਂ ਵਿਚਾਲੇ ਗੱਲਬਾਤ ਹੋਈ, ਜਿਸ ’ਚ ਭਾਜਪਾ ਆਗੂ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਲੜਕਾ ਕੁਝ ਭਾਜਪਾ ਨੌਜਵਾਨਾਂ ਨਾਲ ਚੋਣ ਪ੍ਰਚਾਰ ਕਰਨ ਦੋਰਾਂਗਲਾ ਪਹੁੰਚਿਆ ਸੀ ਪਰ ਪਹਿਲਾਂ ਤੋਂ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਰੋਕ ਲਿਆ।

Advertisement
Author Image

joginder kumar

View all posts

Advertisement
Advertisement
×