For the best experience, open
https://m.punjabitribuneonline.com
on your mobile browser.
Advertisement

ਕਿਸਾਨ ਜਥੇਬੰਦੀਆਂ ਨੇ ਵੱਖ ਵੱਖ ਥਾਵਾਂ ’ਤੇ ਟਰੈਕਟਰ ਮਾਰਚ ਕੱਢੇ

04:58 PM Jan 26, 2025 IST
ਕਿਸਾਨ ਜਥੇਬੰਦੀਆਂ ਨੇ ਵੱਖ ਵੱਖ ਥਾਵਾਂ ’ਤੇ ਟਰੈਕਟਰ ਮਾਰਚ ਕੱਢੇ
ਕਿਸਾਨ ਅੰਮ੍ਰਿਤਸਰ ਵਿਚ ਟਰੈਕਟਰ ਮਾਰਚ ਕੱਢਦੇ ਹੋਏ। ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

Advertisement

ਚੰਡੀਗੜ੍ਹ, 25 ਜਨਵਰੀ

Advertisement

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤੇ ਜਾਣ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪੰਜਾਬ, ਹਰਿਆਣਾ, ਯੂਪੀ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਟਰੈਕਟਰ ਮਾਰਚ ਕੱਢੇ ਗਏ।

ਬੀਕੇਯੂ ਵਰਕਰ ਟਰੈਕਟਰ ਖੜ੍ਹੇ ਕਰਕੇ ਜਾਖਲ ਸੁਨਾਮ ਰੋਡ ’ਤੇ ਧਰਨਾ ਦਿੰਦੇ ਹੋਏ।

ਕਿਸਾਨ ਤੇ ਮਜ਼ਦੂਰ ਆਪੋ-ਆਪਣੇ ਟਰੈਕਟਰ ਤੇ ਮੋਟਰਸਾਈਕਲ ਲੈ ਕੇ ਸੜਕਾਂ ’ਤੇ ਉਤਰੇ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਸ) ਨੇ ਜਿੱਥੇ ਦੇਸ਼ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ, ਉਥੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਦੁਪਹਿਰੇ 12 ਤੋਂ 1.30 ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਸ਼ਾਪਿੰਗ ਮਾਲਜ਼, ਸਾਈਲੋਜ਼, ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ।

ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਲੰਮੇ ਸਮੇਂ ਤੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨਵੀਂ ਖੇਤੀ ਮੰਡੀਕਰਨ ਨੀਤੀ ਲਿਆ ਕੇ ਕਿਸਾਨਾਂ ਨੂੰ ਮੁੜ ਤੋਂ ਕਾਰਪੋਰੇਟਾਂ ਅਧੀਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੇ ਅਤੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰੇ।

ਲਹਿਰਾਗਾਗਾ(ਰਮੇਸ਼ ਭਾਰਦਵਾਜ): ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਤੇ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਸਬ ਡਵੀਜ਼ਨ ਪੱਧਰ ’ਤੇ ਲਹਿਰਾਗਾਗਾ ਇਲਾਕੇ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਵਪਾਰੀ ਵਰਗ ਵੱਲੋਂ ਟਰੈਕਟਰ ਅਤੇ ਪੈਦਲ ਮਾਰਚ ਕੀਤਾ ਗਿਆ। ਬੱਸ ਅੱਡੇ ਕੋਲ ਟਰੈਕਟਰ ਖੜੇ ਕੀਤੇ ਜਾਣ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋਈ। ਟਰੈਕਟਰ ਮਾਰਚ ਸ਼ਹਿਰ ਵਿੱਚ ਦੀ ਹੁੰਦਾ ਹੋਇਆ ਜਾਖਲ ਸੁਨਾਮ ਰੋਡ ’ਤੇ ਵੱਡੀ ਰੈਲੀ ਕਰਕੇ ਸਮਾਪਤ ਹੋਇਆ।

ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਕੀਤੀਆਂ ਗਈਆਂ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲਗਾਤਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਖਾਤਰ ਅਤੇ ਉਨ੍ਹਾਂ ਦੇ ਸਾਰੇ ਕੁਦਰਤੀ ਸੋਮਿਆਂ ਉੱਤੇ ਕਬਜ਼ਾ ਕਰਾਉਣ ਦੀ ਨੀਅਤ ਨਾਲ ਵੱਖ-ਵੱਖ ਤਰ੍ਹਾਂ ਦੇ ਕਾਲੇ ਕਾਨੂੰਨ ਅਤੇ ਖੇਤੀ ਵਿਰੋਧੀ ਖਰੜੇ ਲਿਆ ਕੇ ਸਮਾਜ ਤੇ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ l

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਬਲਕਿ ਪਾੜੋ ਤੇ ਰਾਜ ਕਰੋ ਦੀ ਨੀਤੀ ’ਤੇ ਚੱਲ ਰਹੀ ਹੈl ਬੇਸ਼ੱਕ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਸਦਕਾ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਏ, ਪਰ ਹੁਣ ਚੋਰਮੋਰੀਆਂ  ਰਾਹੀਂ ਖੇਤੀ ਖਰੜੇ ਲਿਆ ਕੇ ਰਾਜਾਂ ’ਤੇ ਉਨ੍ਹਾਂ ਕਾਨੂੰਨਾਂ ਨੂੰ ਮੁੜ ਥੋਪਣ ਦੀ ਕੋਝੀਆਂ ਚਾਲਾਂ ਚੱਲ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਹਰਸੇਵਕ ਸਿੰਘ, ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਵੀਰ ਸਿੰਘ ਜਲੂਰ, ਲਛਮਣ ਸਿੰਘ ਅਲੀਸ਼ੇਰ, ਸਤਵੰਤ ਸਿੰਘ ਖੰਡੇਬਾਦ, ਹਰਵਿੰਦਰ ਸਿੰਘ ਲਦਾਲ, ਨਿਰਭੈ ਸਿੰਘ ਖਾਈ, ਬਲਵਿੰਦਰ ਸਿੰਘ ਘੋੜੇਨਾਵ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਵੱਲੋਂ ਮਹਿੰਦਰ ਸਿੰਘ ਖੋਖਰ, ਗੁਰਮੇਲ ਸਿੰਘ ਖਾਈ, ਲੋਕ ਚੇਤਨਾ ਮੰਚ ਲਹਿਰਾ ਗਾਗਾ ਵੱਲੋਂ ਮਾਸਟਰ ਰਘਵੀਰ ਸਿੰਘ ਭਟਾਲ, ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਜੀਤ ਸਿੰਘ ਭੁਟਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਨਰਿੰਦਰ ਸ਼ਰਮਾ ਆਦਿ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

ਮਮਦੋਟ(ਜਸਵੰਤ ਸਿੰਘ ਥਿੰਦ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲਾ ਫਿਰੋਜ਼ਪੁਰ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਬਲਾਕ ਮਮਦੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸਾਂਝੇ ਤੌਰ ਤੇ ਦਾਣਾ ਮੰਡੀ ਮਮਦੋਟ ਤੋਂ ਸੈਂਕੜੇ ਟਰੈਕਟਰਾਂ ਨਾਲ ਮਮਦੋਟ ਦੇ ਬਾਜ਼ਾਰ ਵਿੱਚ ਦੀ ਲੰਘਦਿਆਂ ਹੋਇਆਂ ਵਿਸ਼ਾਲ ਟਰੈਕਟਰ ਮਾਰਚ ਬੀ ਡੀ ਓ ਦਫਤਰ ਮਮਦੋਟ ਵਿਖੇ ਸਮਾਪਤ ਕੀਤਾ ਗਿਆ |

ਟਰੈਕਟਰ ਮਾਰਚ ਕੱਢਣ ਮੌਕੇ ਹਾਜ਼ਰ ਕਿਸਾਨ। -ਫੋਟੋ: ਥਿੰਦ

ਸਮਾਪਤੀ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਤੋਂ ਮੁੱਕਰ ਗਈ ਹੈ ਜਿਸ ਵਿੱਚ ਸਮੁੱਚੇ ਭਾਰਤ ਦੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਮੰਗ, ਐਮਐਸ ਪੀ ਤੇ ਗਰੰਟੀ ਕਾਨੂੰਨ ਅਤੇ ਖਰੀਦ ਨੂੰ ਯਕੀਨੀ ਬਣਾਉਣਾ 2020 ਬਿਜਲੀ ਸੋਧ ਬਿੱਲ ਤਿੰਨ ਖੇਤੀ ਕਾਨੂੰਨ ਰੱਦ ਕਰਨੇ ਇਹਨਾਂ ਸਾਰੀਆਂ ਮੰਗਾਂ ਤੋਂ ਕੇਂਦਰ ਸਰਕਾਰ ਪਾਸਾ ਵੱਟ ਰਹੀ ਹੈ |ਅਤੇ ਹੁਣ ਉਹੀ ਤਿੰਨ ਖੇਤੀ ਕਾਨੂੰਨ ਸੂਬਾ ਸਰਕਾਰ ਨੂੰ ਲਾਗੂ ਕਰਨ ਲਈ ਜੋਰ ਦੇ ਰਹੀ ਹੈ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਕੌਮੀ ਖੇਤੀ ਨੀਤੀ ਖਰੜੇ ਨੂੰ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕਰੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਰਤੀ ਅਤੇ ਮਿਹਨਤਕਸ਼ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਡੋਡ, ਜ਼ਿਲਾ ਖਜਾਨਚੀ ਜਤਿੰਦਰ ਸਿੰਘ ਕੜਮਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਮਮਦੋਟ ਪ੍ਰਧਾਨ ਮਨਪ੍ਰੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਮਮਦੋਟ ਬਲਾਕ ਪ੍ਰਧਾਨ ਬਲਕਾਰ ਸਿੰਘ ਜੋਧਪੁਰ ਹਾਜ਼ਰ ਸਨ

ਮੰਡੀ ਅਹਿਮਦਗੜ੍ਹ(ਮਹੇਸ਼ ਸ਼ਰਮਾ): ਲੁਧਿਆਣਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਅਧੀਨ ਪੈਂਦੇ ਇਸ ਖੇਤਰ ਵਿੱਚ ਕੱਢੇ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ਕਿਸਾਨ ਆਗੂ ਸ਼ਾਮਲ ਹੋਏ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਦਿੱਤੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟਰੈਕਟਰ ਮਾਰਚ ਕੱਢਕੇ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀਆਂ ਮੰਗਾਂ ਨੂੰ ਸਵੀਕਾਰ ਕਰਨ ਅਤੇ ਖੇਤੀਬਾੜੀ ਮਾਰਕੀਟਿੰਗ 'ਤੇ ਰਾਸ਼ਟਰੀ ਨੀਤੀ ਢਾਂਚੇ ਨੂੰ ਵਾਪਸ ਲੈਣ ਲਈ ਦਬਾਅ ਬਨਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਕੌਮੀ ਸੰਯੁਕਤ ਮੋਰਚਾ ਦੀਆਂ ਘਟਕ ਇਕਾਈਆਂ ਨੇ ਵੀ ਆਪਣੇ ਆਗੂਆਂ ਦੀ ਰਹਿਨੁਮਾਈ ਹੇਠ ਟਰੈਕਟਰ ਮਾਰਚ ਕੱਢ ਕੇ ਥਾਂ ਥਾਂ ’ਤੇ ਰੈਲੀਆਂ ਕੀਤੀਆਂ।

ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਅਹੁਦੇਦਾਰਾਂ ਬਲਦੇਵ ਲਤਾਲਾ ਤੇ ਸਿਕੰਦਰ ਸਿੰਘ ਜੜਤੌਲੀ ਦੀ ਰਹਿਨੁਮਾਈ ਹੇਠ ਇੱਕ ਮਾਰਚ ਜੰਡ, ਰੰਗੂਵਾਲ, ਜੁੜਾਹਾਂ, ਧੂਲਕੋਟ , ਖੇੜਾ, ਲਹਿਰਾ ਪੋਹੀੜ, ਅਹਿਮਦਗੜ੍ਹ , ਹਰਗੋਬਿੰਦਪੁਰਾ ਤੇ ਛਪਾਰ ਤੋਂ ਹੁੰਦਾ ਹੋਇਆ ਵਾਪਸ ਪਿੰਡ ਲਤਾਲਾ ਸਮਾਪਤ ਹੋਇਆ। ਵੱਖ ਵੱਖ ਥਾਈਂ ਸੰਬੋਧਨ ਕਰਦਿਆਂ ਆਗੂਆਂ ਨੇ ਦਾਅਵਾ ਕੀਤਾ ਕਿ ਕੌਮੀ ਸੰਯੁਕਤ ਮੋਰਚੇ ਦਾ ਕਿਸਾਨ ਸੰਘਰਸ਼ ਦੌਰਾਨ ਸਰਕਾਰ ਵਿਰੁੱਧ ਪੂਰਾ ਦਬਾਅ ਬਣਿਆ ਹੋਇਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸਾਰੇ ਗੁੱਟਾਂ ਨੂੰ ਇਕੱਠੇ ਹੋ ਕੇ ਮੰਗਾਂ ਮਨਵਾਉਣੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਅਹੁਦੇਦਾਰ ਸ਼ੇਰ ਸਿੰਘ ਮਹੋਲੀ ਦੀ ਅਗਵਾਈ ਹੇਠ ਇੱਕ ਵੱਖਰਾ ਟਰੈਕਟਰ ਮਾਰਚ ਮਹੇਰਨਾ, ਮਹੋਲੀ, ਦਲੀਜ, ਛੰਨਾ ਆਦਿ ਪਿੰਡਾਂ ਵਿੱਚੋਂ ਹੁੰਦਾ ਹੋਇਆ ਜਗੇੜਾ ਰੋਡ ਸਥਿਤ ਸਾਈਲੋ ਮੌਦਾਨ ਵਿਖੇ ਸਮਾਪਤ ਹੋਇਆ।

Advertisement
Author Image

Advertisement