For the best experience, open
https://m.punjabitribuneonline.com
on your mobile browser.
Advertisement

Farmer Protest: ਉਗਰਾਹਾਂ ਤੇ ਡਕੌਂਦਾ ਧੜੇ ਵੱਲੋਂ ਕੇਂਦਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ

05:07 AM Dec 31, 2024 IST
farmer protest  ਉਗਰਾਹਾਂ ਤੇ ਡਕੌਂਦਾ ਧੜੇ ਵੱਲੋਂ ਕੇਂਦਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ
ਬਠਿੰਡਾ ’ਚ ਕੇਂਦਰੀ ਹਕੂਮਤ ਦੀ ਅਰਥੀ ਫੂਕਦੇ ਹੋਏ ਉਗਰਾਹਾਂ ਗਰੁੱਪ ਦੇ ਵਰਕਰ। -ਫੋਟੋ: ਪਵਨ ਸ਼ਰਮਾ
Advertisement

ਸ਼ਗਨ ਕਟਾਰੀਆ
ਬਠਿੰਡਾ, 30 ਦਸੰਬਰ
ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਲੜ ਰਹੀਆਂ ਕਿਸਾਨ ਫ਼ੋਰਮਾਂ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨਾਲ ਤਾਲਮੇਲ ਕਰਦਿਆਂ, ਬੀਕੇਯੂ (ਉਗਰਾਹਾਂ) ਨੇ ਅੱਜ ਜ਼ਿਲ੍ਹੇ ਦੇ ਸ਼ਹਿਰ ਬਠਿੰਡਾ, ਰਾਮਪੁਰਾ ਅਤੇ ਤਲਵੰਡੀ ਸਾਬੋ ਵਿਖੇ ਤਹਿਸੀਲ ਪੱਧਰੇ ਇਕੱਠ ਕਰਕੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ।
ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜ਼ਿਲ੍ਹਾ ਆਗੂ ਬਸੰਤ ਸਿੰਘ ਕੋਠਾਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ ਅਤੇ ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਿੱਲੀ ਮੋਰਚੇ ਦੀ ਸਮਾਪਤੀ ਮੌਕੇ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਲਾਗੂ ਕਰਾਉਣ ਤੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਅੱਜ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਨਿਰਦੇਸ਼ਾਂ ਤਹਿਤ 4 ਜਨਵਰੀ ਨੂੰ ਟੋਹਾਣਾ (ਹਰਿਆਣਾ) ਅਤੇ 9 ਜਨਵਰੀ ਨੂੰ ਮੋਗਾ ਵਿਖੇ ਭਾਰੀ ਇਕੱਠ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖੇਤੀ ਮੰਡੀਕਰਨ ਨੀਤੀ ਖਰੜੇ ਅਤੇ ਹੋਰ ਕਿਸਾਨੀ ਨਾਲ ਸਬੰਧਿਤ ਮੰਗਾਂ ਬਾਰੇ ਚਰਚਾ ਹੋਵੇਗੀ। ਇਕੱਠਾਂ ਨੂੰ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਅਮਿਤੋਜ ਮੌੜ ਨੇ ਸੰਬੋਧਨ ਕੀਤਾ।

Advertisement

ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਮਾਲਵਾ ਖੇਤਰ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੇ ਗਏ। ਮਾਨਸਾ ਵਿੱਚ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਗਸੀਰ ਸਿੰਘ ਜਵਾਹਰਕੇ, ਭਾਨ ਬਰਨਾਲਾ, ਜੋਗਿੰਦਰ ਸਿੰਘ ਦਿਆਲਪੁਰਾ ਨੇ ਸੰਬੋਧਨ ਕੀਤਾ। ਇਸੇ ਦੌਰਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਕਿਯੂ (ਏਕਤਾ ਡਕੌਂਦਾ) ਨੇ ਅੱਜ ਹੈੱਡਕੁਆਟਰ ਮਾਨਸਾ ਵਿੱਚ ਸੜਕ ਜਾਮ ਕੀਤੀ।

Advertisement

ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਬਲਕਾਰ ਸਿੰਘ ਚਹਿਲਾਂਵਾਲੀ, ਜਗਦੇਵ ਸਿੰਘ ਕੋਟਲੀ ਨੇ ਵੀ ਸੰਬੋਧਨ ਕੀਤਾ।

ਭਾਕਿਯੂ ਦੇ ਕਿਸਾਨ ਅਤੇ ਆਗੂ ਕੇਂਦਰ ਸਰਕਾਰ ਦੀ ਅਰਥੀ ਫੂਕਦੇ ਹੋਏ।

ਧਨੌਲਾ (ਰਵਿੰਦਰ ਰਵੀ): ਭਾਕਿਯੂ ਏਕਤਾ ਉਗਰਾਹਾਂ ਬਲਾਕ ਵੱਲੋਂ ਸੂਬਾ ਪੱਧਰੀ ਸੱਦੇ ’ਤੇ ਕੇਂਦਰ ਸਰਕਾਰ ਦੀ ਅਰਥੀ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਅਗਵਾਈ ਹੇਠ ਧਨੌਲਾ ਬੱਸ ਸਟੈਂਡ ’ਤੇ ਫੂਕੀ ਗਈ। ਇਸ ਮੌਕੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨ੍ਹਾਂ, ਜਰਨੈਲ ਸਿੰਘ ਜਵੰਧਾ ਪਿੰਡੀ, ਮਾਸਟਰ ਨਰਿੱਪਜੀਤ ਸਿੰਘ ਬਡਬਰ, ਕ੍ਰਿਸ਼ਨ ਸਿੰਘ ਛੰਨਾ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਕੁਲਦੀਪ ਸਿੰਘ ਲਾਡੀ ਭਵਾਨੀਗੜ੍ਹ, ਦਰਸ਼ਨ ਸਿੰਘ ਨੰਬਰਦਾਰ ਹਰੀਗੜ੍ਹ, ਮਨੀ ਰੂੜੇਕੇ, ਬਲਜਿੰਦਰ ਸਿੰਘ, ਨੈਬ ਸਿੰਘ ਧੌਲਾ, ਕੇਵਲ ਸਿੰਘ ਧਨੌਲਾ, ਭਾਤਾ ਸਿੰਘ ਧਨੌਲਾ, ਲਖਵੀਰ ਕੌਰ, ਕੁਲਵੰਤ ਕੌਰ, ਅਮਰਜੀਤ ਕੌਰ ਅਤੇ ਹਰਦੀਪ ਕੌਰ ਹਾਜ਼ਰ ਸਨ।

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਇੱਥੇ ਅੱਜ ਬੀਕੇਯੂ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਤੇ ਮੌੜ ਵੱਲੋਂ ਤਹਿਸੀਲ ਪੱਧਰਾ ਇਕੱਠ ਕਰਕੇ ਤਹਿਸੀਲ ਕੰਪਲੈਕਸ ਦੇ ਮੁੱਖ ਗੇਟ ਸਾਹਮਣੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਸਥਾਨਕ ਅਨਾਜ ਮੰਡੀ ਵਿਖੇ ਇਕੱਠ ਨੂੰ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜਗਦੇਵ ਸਿੰਘ ਜੋਗਵਾਲਾ ਤੇ ਜਸਵੀਰ ਸਿੰਘ ਬੁਰਜਸੇਮਾ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਅਮਿਤੋਜ ਮੌੜ, ਰਣਜੋਧ ਸਿੰਘ ਮਾਹੀ ਨੰਗਲ, ਸਿਕੰਦਰ ਸਿੰਘ ਘੁੰਮਣ ਨੇ ਸੰਬੋਧਨ ਕੀਤਾ।

ਜੈਤੋ (ਸ਼ਗਨ ਕਟਾਰੀਆ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਇੱਥੇ ਐੱਸਡੀਐੱਮ ਦਫ਼ਤਰ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਜਿਉਣ ਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਬਲਾਕ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਦੇ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ ਅਤੇ ਛਿੰਦਾ ਸਿੰਘ ਦਲ ਸਿੰਘ ਵਾਲਾ ਨੇ ਸੰਬੋਧਨ ਕੀਤਾ।

ਦੋਦਾ (ਜਸਵੀਰ ਸਿੰਘ ਬਰਾੜ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਇੱਥੋਂ ਨਾਲ ਦੇ ਪਿੰਡ ਛੱਤਿਆਣਾ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਗੁਰਭਗਤ ਸਿੰਘ, ਬਲਾਕ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ, ਰਾਜਾ ਮੱਲਣ, ਜਸਵੀਰ ਦੋਦਾ, ਮਨਮੋਹਨ ਸੁਖਨਾ, ਕਾਲਾ ਧੂਲਕੋਟ, ਅਜੈਬ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ ਛੱਤਿਆਣਾ ਹਾਜ਼ਰ ਸਨ।

ਮਹਿਲ ਕਲਾਂ ਵਿੱਚ ਕੇਂਦਰ ਸਰਕਾਰ ਦੀ ਅਰਥੀ ਫੂਕਦੇ ਹੋਏ ਕਿਸਾਨ।

ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਭਾਕਿਯੂ ਉਗਰਾਹਾਂ ਅਤੇ ਬੀਕੇਯੂ ਡਕੌਦਾ (ਧਨੇਰ) ਵਲੋਂ ਸਾਂਝੇ ਤੌਰ ’ਤੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਕਸਬਾ ਮਹਿਲ ਕਲਾਂ ਵਿੱਚਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਬੁੱਕਣ ਸਿੰਘ ਸੱਦੋਵਾਲਰ ਜੱਜ ਸਿੰਘ ਗਹਿਲ, ਜਗਰਾਜ ਸਿੰਘ ਹਰਦਾਸਪੁਰਾ ਅਤੇ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਸੰਬੋਧਨ ਕੀਤਾ। ਇਸ ਮੌਕੇ ਦੁਕਾਨਦਾਰ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਗਗਨਦੀਪ ਸਿੰਘ ਕੁਰੜ, ਕਿਸਾਨ ਨਿਸ਼ਾਨ ਸਿੰਘ ਗੁੰਮਟੀ, ਕੁਲਜੀਤ ਸਿੰਘ ਵਜੀਦਕੇ, ਚਮਕੌਰ ਸਿੰਘ ਪੰਡੋਰੀ ਅਤੇ ਮੇਜਰ ਸਿੰਘ ਗੁਰਮ ਹਾਜ਼ਰ ਸਨ।

ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਸੂਬਾ ਕਮੇਟੀ ਦੇ ਸੱਦੇ ’ਤੇ ਮੋਦੀ ਸਰਕਾਰ ਦਾ ਪੁਤਲਾ ਪਿੰਡ ਛੱਤੇਆਣਾ ’ਚ ਫੂਕਿਆ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਅਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ 4 ਜਨਵਰੀ ਹਰਿਆਣਾ ਟੌਹਣਾ ਤੇ 9 ਜਨਵਰੀ ਮੋਗਾ ਮਹਾਂਪੰਚਾਇਤ ਰੈਲੀ ਵਿੱਚ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਜਾਵੇਗੀ।

ਲੰਬੀ (ਇਕਬਾਲ ਸਿੰਘ ਸ਼ਾਂਤ): ਭਾਕਿਯੂ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਭਰਾਤਰੀ ਜਥੇਬੰਦੀ ਟੀਐਸਯੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸ਼ਮੂਲੀਅਤ ਕੀਤੀ। ਪਿੰਡ ਵਿੱਚ ਅਰਥੀ ਸਣੇ ਮੁਜ਼ਾਹਰਾ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਪਾਸ਼ ਸਿੰਘੇਵਾਲਾ, ਰਾਮਪਾਲ ਗੱਗੜ, ਪ੍ਰਕਾਸ਼ ਚਨੂੰ, ਮਲਕੀਤ ਗੱਗੜ, ਮਨੋਹਰ ਸਿੱਖਵਾਲਾ, ਦਲਜੀਤ ਮਿਠੜੀ, ਗੁਰਸੇਵਕ ਲੰਬੀ ਅਤੇ ਨਿਸ਼ਾਨ ਕੱਖਾਂਵਾਲੀ ਨੇ ਇਕੱਠ ਨੂੰ ਸੰਬੋਧਨ ਕੀਤਾ।

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਟੋਹਾਣਾ ਰੈਲੀ ਲਈ ਲਾਮਬੰਦੀ

ਮਾਨਸਾ (ਜੋਗਿੰਦਰ ਸਿੰਘ ਮਾਨ): ਕੇਂਦਰ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਤੋੜਨ ਅਤੇ ਵੱਡੀਆਂ ਪ੍ਰਾਈਵੇਟ ਮੰਡੀਆਂ ਖੋਲ੍ਹਣ ਦੀ ਇਜਾਜ਼ਤ ਦੇਣ ਵਾਲੇ ਕਾਨੂੰਨ ਬਣਾਉਣ ਲਈ ਰਾਜ ਸਰਕਾਰਾਂ ਲਈ ਜਾਰੀ ਕੀਤੇ ਖਰੜੇ ਨੂੰ ਰੱਦ ਕਰਵਾਉਣ ਲਈ ਹਰਿਆਣਾ ਅਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 4 ਜਨਵਰੀ ਨੂੰ ਟੋਹਾਣਾ ’ਚ ਕੀਤੀ ਜਾ ਰਹੀ ਵੱਡੀ ਰੈਲੀ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਜਨਵਰੀ ਨੂੰ ਮੋਗਾ ਵਿੱਚ ਰੱਖੀ ਰੈਲੀ ਦੀਆਂ ਤਿਆਰੀਆਂ ਲਈ ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲਾਮਬੰਦੀ ਆਰੰਭ ਕਰ ਦਿੱਤੀ ਗਈ ਹੈ। ਇਸ ਲਾਮਬੰਦੀ ਤਹਿਤ ਮਾਨਸਾ ਜ਼ਿਲ੍ਹੇ ਦੀ ਖੁੱਲ੍ਹੀ ਮੀਟਿੰਗ ਇਥੇ ਦਾਣਾ ਮੰਡੀ ਵਿੱਚ ਕੀਤੀ ਗਈ, ਜਿਸ ਵਿੱਚ ਸਰਗਰਮ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਅੰਦੋਲਨ ਨੂੰ ਹੋਰ ਪੱਕੇ ਪੈਰੀਂ ਕਰਨ ਦਾ ਅਹਿਦ ਲਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨਾਂ-ਮਜ਼ਦੂਰਾਂ ਨੂੰ ਮਹਾਪੰਚਾਇਤ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਭੋਲਾ ਸਿੰਘ ਮਾਖਾ, ਉਤਮ ਸਿੰਘ ਰਾਮਾਨੰਦੀ, ਸੁੱਖਾ ਸਿੰਘ ਗੋਰਖਨਾਥ, ਹਰਪਾਲ ਸਿੰਘ ਮੀਰਪੁਰ, ਮੇਜਰ ਸਿੰਘ ਗੋਬਿੰਦਪੁਰਾ ਅਤੇ ਜਗਸੀਰ ਸਿੰਘ ਜਵਾਹਰਕੇ ਨੇ ਵੀ ਸੰਬੋਧਨ ਕੀਤਾ।

Advertisement
Tags :
Author Image

Charanjeet Channi

View all posts

Advertisement