Farmer Protest: BKU ਉਗਰਾਹਾਂ ਵੱਲੋਂ SKM ਨਾਲ ਤਾਲਮੇਲ ਵਾਲੇ ਸੰਘਰਸ਼ੀ ਐਕਸ਼ਨ ਦਾ ਐਲਾਨ
ਪਰਸ਼ੋਤਮ ਬੱਲੀ
ਬਰਨਾਲਾ, 16 ਦਸੰਬਰ
Farmer Protest: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ SKM ਦੇ ਸੱਦੇ ਤਹਿਤ ਕੇਂਦਰੀ ਖੇਤੀ ਮੰਡੀਕਰਨ ਖਰੜੇ ਦੇ ਵਿਰੁੱਧ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ 23 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ 'ਤੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਦੀ ਤਿਆਰੀ ਲਈ ਅੱਜ ਇੱਥੇ ਦਾਣਾ ਮੰਡੀ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਵਧਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਪਿੰਡ ਪੱਧਰ ਤੱਕ ਦੇ ਆਗੂ ਤੇ ਕਾਰਕੁਨ ਸ਼ਾਮਲ ਹੋਏ।
ਇਹ ਵੀ ਪੜ੍ਹੋ:
Farmer Protest: ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ
ਡੱਲੇਵਾਲ ਨੂੰ ਮਨਾਉਣ ਪੁੱਜੇ ਡੀਜੀਪੀ ਤੇ ਕੇਂਦਰੀ ਅਧਿਕਾਰੀ
Video: ਕਿਸਾਨ ਆਗੂ Dallewal ਨੂੰ ਮਿਲਣ ਪੁੱਜੀ Vinesh Phogat
ਆਗੂਆਂ ਕਿਹਾ ਕਿ ਮੰਗ ਕੀਤੀ ਜਾਵੇਗੀ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਰਾਹੀਂ ਮੰਗਾਂ ਦਾ ਨਿਬੇੜਾ ਕਰ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਮੰਡੀਕਰਨ ਖਰੜੇ ਬਾਰੇ ਮੁਜਰਮਾਨਾ ਚੁੱਪ ਧਾਰੀ ਬੈਠੀ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਉਹ ਵੀ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।