ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Farmer Protest: BKU ਉਗਰਾਹਾਂ ਵੱਲੋਂ SKM ਨਾਲ ਤਾਲਮੇਲ ਵਾਲੇ ਸੰਘਰਸ਼ੀ ਐਕਸ਼ਨ ਦਾ ਐਲਾਨ

04:15 PM Dec 16, 2024 IST
ਬਰਨਾਲਾ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।

ਪਰਸ਼ੋਤਮ ਬੱਲੀ
ਬਰਨਾਲਾ, 16 ਦਸੰਬਰ
Farmer Protest: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ SKM ਦੇ ਸੱਦੇ ਤਹਿਤ ਕੇਂਦਰੀ ਖੇਤੀ ਮੰਡੀਕਰਨ ਖਰੜੇ ਦੇ ਵਿਰੁੱਧ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ 23 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ 'ਤੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਦੀ ਤਿਆਰੀ ਲਈ ਅੱਜ ਇੱਥੇ ਦਾਣਾ ਮੰਡੀ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਵਧਵੀਂ ਮੀਟਿੰਗ ਕੀਤੀ ਗਈ।   ਇਸ ਮੀਟਿੰਗ ਵਿੱਚ ਵੱਡੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਪਿੰਡ ਪੱਧਰ ਤੱਕ ਦੇ ਆਗੂ ਤੇ ਕਾਰਕੁਨ ਸ਼ਾਮਲ ਹੋਏ।

Advertisement

 ਮੀਟਿੰਗ ਨੂੰ ਸੰਬੋਧਨ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਕੇਂਦਰ ਦਾ ਖੇਤੀ ਮੰਡੀਕਰਨ ਖਰੜਾ ਧੜੱਲੇ ਨਾਲ ਓਹੀ ਕਾਲੇ ਕਾਨੂੰਨ ਦੇਸ਼ ਭਰ ਦੇ ਕਿਸਾਨਾਂ ਉੱਤੇ ਮੜ੍ਹਨ ਦਾ ਸੰਦ ਹੈ, ਜਿਸ ਨੂੰ ਜੀਐੱਸਟੀ ਟੈਕਸਾਂ ਵਾਂਗ ਹੀ 15 ਦਿਨਾਂ ਵਿੱਚ ਰਾਜ ਸਰਕਾਰਾਂ ਦੀ ਰਸਮੀ ਪ੍ਰਵਾਨਗੀ ਹਿਤ ਜਾਰੀ ਕੀਤਾ ਗਿਆ ਹੈ। ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਖਰੜੇ ਨੂੰ ਕਾਨੂੰਨੀ ਰੂਪ 'ਚ ਲਾਗੂ ਕਰਨ ਨਾਲ ਸੰਸਾਰ ਵਪਾਰ ਸੰਸਥਾ (WTO) ਦੀ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਨੀਤੀ ਮੜ੍ਹੀ ਜਾਵੇਗੀ ਤੇ ਫਸਲਾਂ ਕੌਡੀਆਂ ਦੇ ਭਾਅ ਲੁੱਟੀਆਂ ਜਾਣਗੀਆਂ।
ਮੀਟਿੰਗ ਵਿਚ ਹਾਜ਼ਰ ਵੱਡੀ ਗਿਣਤੀ ਕਿਸਾਨ ਬੀਬੀਆਂ ਤੇ ਹੋਰ ਕਾਰਕੁਨ।
ਖਰੜੇ 'ਚ ਦਰਜ ਠੇਕਾ ਖੇਤੀ ਨੀਤੀ ਜ਼ਰੀਏ ਆਮ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਕਾਰਪੋਰੇਟ-ਜਗੀਰਦਾਰ ਗੱਠਜੋੜ ਵੱਲੋਂ ਕਬਜ਼ੇ ਕੀਤੇ ਜਾਣਗੇ। ਇਹ ਖਰੜਾ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਪੈਰਾਂ ਹੇਠ ਰੋਲਣ ਦਾ ਐਲਾਨ ਹੈ। ਇਸੇ ਕਰਕੇ ਇਸ ਖਰੜੇ ਨੂੰ ਰੱਦ ਕਰਨ ਦੀ ਮੰਗ ਉੱਤੇ ਐੱਸਕੇਐੱਮ ਵੱਲੋਂ ਫ਼ੈਸਲਾਕੁਨ ਸੰਘਰਸ਼ ਦੇ ਪਹਿਲੇ ਪੜਾਅ 'ਤੇ ਦੇਸ਼ ਭਰ ਅੰਦਰ ਜ਼ਿਲ੍ਹਾ ਪੱਧਰੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ:

Farmer Protest: ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਡੱਲੇਵਾਲ ਨੂੰ ਮਨਾਉਣ ਪੁੱਜੇ ਡੀਜੀਪੀ ਤੇ ਕੇਂਦਰੀ ਅਧਿਕਾਰੀ

Advertisement

Video: ਕਿਸਾਨ ਆਗੂ Dallewal ਨੂੰ ਮਿਲਣ ਪੁੱਜੀ Vinesh Phogat

ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੂਰੇ ਇਕੱਠ ਵੱਲੋਂ ਮਤਾ ਪਾਸ ਕਰਵਾ ਕੇ ਐਲਾਨ ਕੀਤਾ ਕਿ ਐੱਮਐੱਸਪੀ ਸਮੇਤ ਦਿੱਲੀ ਘੋਲ ਦੀਆਂ ਰਹਿੰਦੀਆਂ ਮੰਗਾਂ ਲਈ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਤੋਂ ਡੱਕੇ ਕਿਸਾਨਾਂ ਅਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੇਂਦਰ ਦੇ ਜਾਬਰ ਵਤੀਰੇ ਵਿਰੁੱਧ 18 ਦਸੰਬਰ ਨੂੰ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਰੇਲ ਜਾਮ ਨਾਲ ਤਾਲਮੇਲਵੇਂ ਰੂਪ ਵਿੱਚ ਬਲਾਕ ਪੱਧਰੇ ਮੋਟਰਸਾਈਕਲ ਝੰਡਾ ਮਾਰਚ ਕੀਤੇ ਜਾਣਗੇ।

ਆਗੂਆਂ ਕਿਹਾ ਕਿ ਮੰਗ ਕੀਤੀ ਜਾਵੇਗੀ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਰਾਹੀਂ ਮੰਗਾਂ ਦਾ ਨਿਬੇੜਾ ਕਰ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਮੰਡੀਕਰਨ ਖਰੜੇ ਬਾਰੇ ਮੁਜਰਮਾਨਾ ਚੁੱਪ ਧਾਰੀ ਬੈਠੀ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ  ਆਦਮੀ ਪਾਰਟੀ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਉਹ ਵੀ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Advertisement