Farmer Protest: ਸਾਬਕਾ ADGP ਜਸਕਰਨ ਸਿੰਘ Dallewal ਨੂੰ ਮਨਾਉਣ ਪਹੁੰਚੇ
02:20 PM Dec 30, 2024 IST
ਸਾਬਕਾ ਏਡੀਜੀਪੀ ਜਸਕਰਨ ਸਿੰਘ ਢਾਬੀ ਗੁਜਰਾਂ/ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕਰਦੇ ਹੋਏ।
ਗੁਰਨਾਮ ਸਿੰਘ ਚੌਹਾਨ
ਪਾਤੜਾਂ, 30 ਦਸੰਬਰ
Advertisement
Farmer Protest: ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਦੂਜੇ ਪਾਸੇ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮਨਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਨ੍ਹਾਂ ਕੋਸ਼ਿਸ਼ਾਂ ਤਹਿਤ ਹੀ ਸੋਮਵਾਰ ਨੂੰ ਫੇਰ ਸਾਬਕਾ ਏਡੀਜੀਪੀ ਜਸਕਰਨ ਸਿੰਘ ਖਨੌਰੀ ਬਾਰਡਰ ਪਹੁੰਚੇ ਹਨ। ਉਨ੍ਹਾਂ ਨਾਲ ਡਾਕਟਰਾਂ ਦੀ ਟੀਮ ਵੀ ਹੈ।
ਇਸ ਮੌਕੇ ਸਾਬਕਾ ਇਹ ਡੀਜੀਪੀ ਜਸਕਰਨ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਦੋ ਮੀਟਿੰਗਾਂ ਪਹਿਲਾਂ ਹੋ ਚੁੱਕੀਆਂ ਹਨ ਅੱਜ ਤੀਜੇ ਦੌਰ ਦੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਲਾਜ ਦੀ ਸਹਿਮਤੀ ਦੇਣ ਤੇ ਡਾਕਟਰਾਂ ਦੀ ਉੱਚ ਪੱਧਰੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਕੀਮਤੀ ਹੈ। ਉਨ੍ਹਾਂ ਨੂੰ ਮਨਾਉਣ ਲਈ ਵਾਰ ਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਕੁਝ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਜਾਰੀ ਰੱਖ ਰਹੇ ਹਨ, ਦੂਜੇ ਪਾਸੇ ਮੋਰਚੇ ’ਤੇ ਹਮਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਿਸਾਨ ਆਗੂ ਡੱਲੇਵਾਲ ਨੂੰ ਚੁੱਕਣ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਲਾਸ਼ਾਂ ਤੋਂ ਲੰਘ ਕੇ ਜਾਣਾ ਪਵੇਗਾ।
Advertisement
Advertisement