Farmer Protest: ਡੱਲੇਵਾਲ ਦੇ ਹੱਕ ’ਚ ਕਿਸਾਨ ਯੂਨੀਅਨ ਨੇ ਦੋ ਘੰਟੇ ਲਈ Toll Plaza ਮੁਫ਼ਤ ਕੀਤਾ
ਆਗੂਆਂ ਨੇ ਸਰਕਾਰ ਨੂੰ ਡੱਲੇਵਾਲ ਦੀ ਜਾਨ ਬਚਾਉਣ ਤੇ ਮੰਗਾਂ ਮੰਨਣ ਦੀ ਕੀਤੀ ਅਪੀਲ; ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ
ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 16 ਜਨਵਰੀ
Farmer Protest: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਮਹਾਂਵੀਰ ਚਹਿਲ ਨਾਰਦ ਨੇ ਦੱਸਿਆ ਕਿ ਯੂਨੀਅਨ ਵੱਲੋਂ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewas) ਦੇ ਚੱਲ ਰਹੇ ਮਰਨ ਵਰਤ ਦੇ ਸਮਰਥਨ ਵਿੱਚ ਅੱਜ ਇਥੇ ਥਾਣਾ ਟੋਲ ਪਲਾਜ਼ਾ ਨੂੰ ਦੋ ਘੰਟੇ ਲਈ ਬੰਦ ਕਰਕੇ ਸਰਕਾਰ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਗਈ ਹੈ। ਨਰਿੰਦਰ ਮਾਗੋ ਮਾਜਰੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਸਰਕਾਰ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਡੱਲੇਵਾਲ ਦੀ ਜਾਨ ਬਚਾਉਣੀ ਚਾਹੀਦੀ ਹੈ, ਨਹੀਂ ਤਾਂ ਜੋ ਵੀ ਹੋਵੇਗਾ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਮਾਮਲੇ ਨੂੰ ਜਲਦੀ ਨਿਬੇੜੇ ਕਰੇ ਨਹੀਂ ਅੰਦੋਲਨ ਤੇਜ਼ ਕੀਤਾ ਜਾਵੇਗਾ।
ਨਰੇਸ਼ ਚਹਿਲ ਨੇ ਕਿਹਾ, ‘‘ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਸਾਡੀ ਜਥੇਬੰਦੀ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ, ਅਸੀਂ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਸਰਦਾਰ ਜਗਜੀਤ ਸਿੰਘ ਦੀ ਜਾਨ ਬਚਾਈ ਜਾਵੇ। ਨਹੀਂ ਤਾਂ ਦੇਸ਼ ਭਰ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ।’’
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਮਲਿਕ ਖੁਰਾਣਾ, ਸੰਦੀਪ ਇੰਸਾ ਸਿਨਾੜ, ਰਾਮਪਾਲ ਮੁੰਡਾਦੀ, ਰਾਜੀਵ ਸਰਪੰਚ ਨੈਨਾ, ਅਮਨਦੀਪ ਸਹਾਰਨ, ਸੁਰਿੰਦਰ, ਸਤੀਸ਼ ਦਿਲੋਵਾਲੀ, ਰਾਮਫਲ ਨੌਂਚ, ਅਨਿਲ ਗੁੱਜਰ, ਵਿਕਾਸ ਚਹਿਲ, ਸਤੀਸ਼ ਫੌਜੀ, ਜਸਬੀਰ ਬਾਲੂ, ਸੁਭਾਸ਼ ਬਡਸੀਕਰੀ, ਦੀਪ ਲੈਲਰ, ਬਿੰਦਰ ਸਿਰਤਾ, ਰਾਜਪਾਲ ਗੁੱਜਰ, ਦੀਪੂ ਮਾਗੋ ਮਾਜਰੀ, ਸਤਨਾਮ, ਅਮਨ ਦਲਾਲ, ਕਰਣ ਮਲਿਕ ਆਦਿ ਸਣੇ ਸੈਂਕੜੇ ਕਿਸਾਨ ਹਾਜ਼ਰ ਸਨ।