Farmer Protest: ਪੁਲੀਸ ਵੱਲੋਂ Dallewal ਨੂੰ ਚੁੱਕਣ ਦੀ ਤਿਆਰੀ? ਹਰਿਆਣਾ ਵਾਲੇ ਪਾਸੇ ਪੁਲੀਸ ਦਾ ਵੱਡਾ ਜਮਾਵੜਾ
Farmer Protest: ਕਿਸਾਨ ਆਗੂਆਂ ਵੱਲੋਂ ਵੀ ਕਿਸਾਨਾਂ ਨੂੰ ਇਕੱਤਰ ਹੋਣ ਦੀਆਂ ਅਪੀਲਾਂ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 15 ਜਨਵਰੀ
ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ 51 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਨੂੰ ਇਲਾਜ ਲਈ ਚੁੱਕਣ ਵਾਸਤੇ ਪੁਲੀਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਸਿਖਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਤਹਿਤ ਬੁਧਵਾਰ ਸਵੇਰ ਤੋਂ ਹੀ ਪੁਲੀਸ ਦਾ ਜਮਾਵੜਾ ਹੋਣਾ ਸ਼ੁਰੂ ਹੋ ਗਿਆ ਹੈ। ਢਾਬੀ ਗੁੱਜਰਾਂ ਬਾਰਡਰ ਅਤੇ ਹਰਿਆਣਾ ਦੇ ਬੈਰੀਕੇਡਿੰਗ ਵਿਚਾਲੇ ਹਰਿਆਣਾ ਦੀ ਖਾਲੀ ਪਈ ਥਾਂ ਉਤੇ ਹਰਿਆਣਾ ਪੁਲੀਸ ਵੱਲੋਂ ਹੋਰ ਸੁਰੱਖਿਆ ਬਲਾਂ ਤਾਇਨਾਤ ਕੀਤੇ ਗਏ ਹਨ।
ਦੂਜੇ ਪਾਸੇ ਇਸ ਦੇ ਟਾਕਰੇ ਲਈ ਕਿਸਾਨਾਂ ਆਗੂਆਂ ਵੱਲੋਂ ਵੀ ਕਿਸਾਨਾਂ ਤੇ ਆਮ ਲੋਕਾਂ ਨੂੰ ਇਕੱਠੇ ਹੋਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਗ਼ੌਰਤਲਬ ਹੈ ਕਿ ਉਕਤ ਬਾਰਡਰ 'ਤੇ ਕਿਸਾਨਾਂ ਨੇ ਪਹਿਲਾਂ ਹੀ ਮਜ਼ਬੂਤ ਕਿਲ੍ਹੇਬੰਦੀ ਕਰਨ ਤੋਂ ਇਲਾਵਾ ਪਦਾਰਥ ਖੇੜਾ ਨੂੰ ਜਾਂਦੀ ਸੜਕ ਤੋਂ ਥੋੜ੍ਹਾ ਜਿਹਾ ਅੱਗੇ ਟਰਾਲੀਆਂ ਲਾ ਕੇ ਪੱਕੇ ਤੌਰ 'ਤੇ ਸਟੇਜ ਵੱਲ ਜਾਣ ਵਾਲੇ ਵਾਹਨ ਰੋਕ ਦਿੱਤੇ ਗਏ ਹਨ ਅਤੇ ਸਟੇਜ ਵੱਲ ਜਾਣ ਵਾਲੇ ਹਰ ਵਿਅਕਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ:
Farmer Protest: ਢਾਬੀ ਗੁੱਜਰਾਂ ਬਾਰਡਰ ’ਤੇ 111 ਕਿਸਾਨਾਂ ਦੇ ਜਥੇ ਵੱਲੋਂ ਮਰਨ ਵਰਤ ਸ਼ੁਰੂ
Farmer Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਦਾ ਐਲਾਨ
ਸਾਹਾਂ ਨਾਲ ਕਿਸਾਨ ਸੰਘਰਸ਼ ਨੂੰ ਸਿੰਜ ਰਿਹੈ ਡੱਲੇਵਾਲ
ਇਸ ਦੌਰਾਨ ਹੁਣ ਹਰਿਆਣਾ ਵਾਲੇ ਪਾਸੇ ਹਰਿਆਣਾ ਪੁਲੀਸ ਤੇ ਹੋਰ ਸੁਰੱਖਿਆ ਬਲਾਂ ਦਾ ਭਾਰੀ ਜਮਾਵੜਾ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸੇ ਥਾਂ ’ਤੇ ਪਿਛਲੇ ਸਾਲ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋਈ ਸੀ।