ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Farmer Protest: ਐਸਕੇਐਮ ਆਗੂਆਂ ਨੇ ਬਾਰਡਰ ’ਤੇ ਪਹੁੰਚ ਕੇ ਦਿੱਤਾ ਸਮਰਥਨ, ਜਾਣਿਆ Dallewal ਦਾ ਹਾਲ

05:21 PM Jan 10, 2025 IST
ਐਮਕੇਐਸ ਦੇ ਆਗੂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਦੇ ਹੋਏ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 10 ਜਨਵਰੀ
Farmer Protest: ਸੰਯੁਕਤ ਕਿਸਾਨ ਮੋਰਚੇ (ਐਸਕੇਐਮ.) ਦੇ ਆਗੂ ਸ਼ੁੱਕਰਵਾਰ ਨੂੰ ਆਪਣਾ ਸਮਰਥਨ ਪੱਤਰ ਲੈ ਕੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ਉੱਪਰ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਹਨ। ਇਨ੍ਹਾਂ ਆਗੂਆਂ ਵਿਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।

Advertisement

SKM ਆਗੂਆਂ ਨੇ ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਹੈ। ਐਸਕੇਐਮ ਆਗੂਆਂ ਨੇ ਇਸ ਮੋਰਚੇ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੂੰ ਆਪਣਾ ਸਮਰਥਨ ਪੱਤਰ ਵੀ ਦਿੱਤਾ।

ਇਹ ਵੀ ਪੜ੍ਹੋ:

Farmer Protest: ਕਿਸਾਨਾਂ ’ਚ ਏਕਤਾ ਦੇ ਆਸਾਰ ਵਧੇ, ਗੱਲਬਾਤ ਦਾ ਸੱਦਾ ਦੇਣ ਗਈ SKM ਦੀ ਕਮੇਟੀ ਦਾ ਭਰਵਾਂ ਸਵਾਗਤ

Advertisement

Video – Farmer Protest: ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ BJP ਆਗੂ: ਡੱਲੇਵਾਲ

Farmer Protest: ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ

ਇਸ ਮੌਕੇ ਕਾਕਾ ਸਿੰਘ ਕੋਟੜਾ ਤੇ ਹੋਰ ਕਿਸਾਨ ਆਗੂਆਂ ਨੇ ਐਸਕੇਐਮ ਦੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਗ਼ੌਰਤਲਬ ਹੈ ਕਿ ਇਹ ਆਗੂ ਕਿਸਾਨ ਜਥੇਬੰਦੀਆਂ ਦੀ ਏਕਤਾ ਦੀ ਤਜਵੀਜ਼ ਲੈ ਕੇ ਅੱਜ ਢਾਬੀ ਗੁਜਰਾਂ ਬਾਰਡਰ ਪੁੱਜੇ ਸਨ।

Advertisement