For the best experience, open
https://m.punjabitribuneonline.com
on your mobile browser.
Advertisement

ਪਿੰਡ ਅੱਬੂਪੁਰਾ ਵਿੱਚ ਕਿਸਾਨ ਸਿਖਲਾਈ ਕੈਂਪ

10:17 AM Jul 12, 2024 IST
ਪਿੰਡ ਅੱਬੂਪੁਰਾ ਵਿੱਚ ਕਿਸਾਨ ਸਿਖਲਾਈ ਕੈਂਪ
ਕੈਂਪ ਦੀ ਸਮਾਪਤੀ ਮੌਕੇ ਬੂਟੇ ਵੰਡ ਰਹੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ।-ਫੋਟੋ: ਢਿੱਲੋਂ
Advertisement

ਪੱਤਰ ਪ੍ਰੇਰਕ
ਜਗਰਾਉਂ, 11 ਜੁਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਫ਼ਤਰ ਬਲਾਕ ਸਿੱਧਵਾਂ ਬੇਟ ਦੀ ਅਗਵਾਈ ਹੇਠ ਪਿੰਡ ਅੱਬੂਪੁਰਾ ’ਚ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਵਧੀਕ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮਾਂ ਅਤੇ ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਪ੍ਰਕਾਸ਼ ਸਿੰਘ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਡਾ. ਧਨਰਾਜ, ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਨੇ ਝੋਨੇ ਦੀ ਫ਼ਸਲ ਦਾ ਨੁਕਸਾਨ ਕਰਨ ਵਾਲੇ ਕੀਟਾਂ ਨੂੰ ਖਤਮ ਕਰਨ ਲਈ ਛਿੜਕਾਅ ਕਰਨ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਅਤੇ ਮਾਹਿਰਾਂ ਦੀ ਰਾਇ ਬਿਨਾਂ ਜ਼ਹਿਰਾਂ ਛਿੜਕਣ ਤੋਂ ਗੁਰੇਜ਼ ਕਰਨ ਲਈ ਆਖਿਆ। ਡਾ. ਗਰਜੇਸ਼ ਭਾਰਗਵ ਨੇ ਝੋਨੇ, ਮੱਕੀ ਅਤੇ ਸਾਉਣੀ ਦੀਆਂ ਫਸਲਾਂ ਦੇ ਨਦੀਨਾਂ ਨੂੰ ਖਤਮ ਕਰਨ ਲਈ ਸੁਝਾਅ ਅਤੇ ਦਵਾਈਆਂ ਵਰਤਣ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਮੋਟਰਾਂ ’ਤੇ ਘਰਾਂ ਲਈ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਖੇਤੀਬਾੜੀ ਸਬ-ਇੰਸਪੈਕਟਰ ਐਸ਼ਪਾਲ ਸਿੰਘ ਨੇ ਦਰੱਖਤਾਂ ਦੀ ਮਹੱਤਤਾ ਬਾਰੇ ਦੱਸਿਆ। ਸੁਸਾਇਟੀ ਦੇ ਸਕੱਤਰ ਜਗਸੀਰ ਸਿੰਘ ਨੇ ਕੈਂਪ ’ਚ ਭਾਗ ਲੈਣ ਵਾਲੇ ਕਿਸਾਨਾਂ ਅਤੇ ਬਾਹਰੋਂ ਆਏ ਮਾਹਿਰਾਂ ਦਾ ਧੰਨਵਾਦ ਕੀਤਾ। ਕੈਂਪ ਦੇ ਅੰਤਿਮ ਪੜਾਅ ’ਚ ਗਰੀਨ ਪੰਜਾਬ ਮੁਹਿੰਮ ਤਹਿਤ 500 ਬੂਟਿਆਂ ਦੀ ਵੰਡ ਕੀਤੀ ਗਈ। ਕੈਂਪ ’ਚ ਸੁਸਾਇਟੀ ਪ੍ਰਧਾਨ ਗੁਰਮੀਤ ਸਿੰਘ ਅਤੇ ਜਸਪ੍ਰੀਤ ਸਿੰਘ ਖਾਸ ਮਹਿਮਾਨਾਂ ਵਜੋਂ ਹਾਜ਼ਰ ਰਹੇ।

Advertisement

Advertisement
Advertisement
Author Image

joginder kumar

View all posts

Advertisement