ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਇਓ-ਮੀਟਰਿਕ ਮਸ਼ੀਨਾਂ ਦੀ ਵਰਤੋਂ ਤੋਂ ਕਿਸਾਨ ਤੇ ਆੜ੍ਹਤੀ ਭੜਕੇ

10:20 AM Oct 19, 2023 IST
ਭੁੱਚੋ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ ਹਰਸ਼ਵੰਤ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਅਤੇ ਆੜ੍ਹਤੀ।

ਪਵਨ ਗੋਇਲ
ਭੁੱਚੋ ਮੰਡੀ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਆੜ੍ਹਤੀ ਐਸੋਸੀਏਸ਼ਨ ਭੁੱਚੋ ਨੇ ਸਰਕਾਰ ਵੱਲੋਂ ਫ਼ਸਲ ਵੇਚਣ ਆਏ ਕਿਸਾਨਾਂ ਦੀ ਹਾਜ਼ਰੀ ਲਈ ਲਾਏ ਗਏ ਬਾਇਓਮੀਟਰਿਕ ਮਸ਼ੀਨਾਂ ਦਾ ਤਿੱਖਾ ਵਿਰੋਧ ਕੀਤਾ ਹੈ। ਕਿਸਾਨਾਂ ਅਤੇ ਆੜ੍ਹਤੀਆਂ ਨੇ ਪਹਿਲਾਂ ਸਥਾਨਕ ਅਨਾਜ ਮੰਡੀ ਵਿੱਚ ਧਰਨਾ ਦਿੱਤਾ ਅਤੇ ਬਾਅਦ ਵਿੱਚ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਹਰਸ਼ਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਗਰਗ, ਪੱਪੂ ਮਹੇਸ਼ਵਰੀ ਅਤੇ ਵਰਿੰਦਰ ਬੱਬੂ ਨੇ ਕਿਹਾ ਕਿ ਪਹਿਲਾਂ ਸਰਕਾਰ ਨੇ ਆੜ੍ਹਤੀਆਂ ਲਈ ਬਾਇਓਮੀਟਰਿਕ ਮੀਟਰ ਲਗਾਉਣ ਦੇ ਹੁਕਮ ਦਿੱਤੇ ਸਨ, ਪਰ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਵੱਲੋਂ ਵਿਰੋਧ ਕਰਨ ’ਤੇ ਹੁਣ ਸਰਕਾਰ ਨੇ ਇਹ ਮੀਟਰ ਮਾਰਕੀਟ ਕਮੇਟੀ ਵਿੱਚ ਭੇਜ ਦਿੱਤੇ ਹਨ। ਪਹਿਲਾਂ ਇਹ ਮੀਟਰ ਦਿਹਾਤੀ ਖਰੀਦ ਕੇਂਦਰਾਂ ’ਤੇ ਲਾਏ ਗਏ ਸਨ। ਕਿਸਾਨਾਂ ਵੱਲੋਂ ਸਾਥ ਨਾ ਦੇਣ ’ਤੇ ਹੁਣ ਸਰਕਾਰ ਨੇ ਇਹ ਮੀਟਰ ਸ਼ਹਿਰੀ ਮੰਡੀਆਂ ਵਿੱਚ ਲਾ ਦਿੱਤੇ ਹਨ।
ਧਰਨੇ ਵਿੱਚ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਜਨਰਲ ਸਕੱਤਰ ਬਲਜੀਤ ਸਿੰਘ, ਲਖਬੀਰ ਸਿੰਘ, ਜਗਜੀਤ ਸਿੰਘ ਅਤੇ ਸਿਮਰਜੀਤ ਸਿੰਘ ਨੇ ਕਿਹਾ ਕਿ ਬਾਇਓਮੀਟਰਿਕ ਮਸ਼ੀਨਾਂ ਤੇ ਅੰਗੂਠੇ ਲਾ ਕੇ ਕਿਸਾਨਾਂ ਦੀ ਸ਼ਹਿਰੀ ਮੰਡੀਆਂ ਵਿੱਚ ਐਂਟਰੀ ਜ਼ਰੂਰੀ ਕਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਭੁੱਚੋ ਮੰਡੀ ਦੀ ਪੁਰਾਣੀ ਅਤੇ ਨਵੀਂ ਅਨਾਜ ਮੰਡੀ ਵਿੱਚ ਬਾਇਓਮੀਟਰਿਕ ਮੀਟਰ ਨੀਤੀ ਬੰਦ ਕੀਤੀ ਜਾਵੇ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ, ਪੱਪੀ ਸਿੰਘ, ਅਜਮੇਰ ਸਿੰਘ ਅਤੇ ਮੱਖਣ ਸਿੰਘ, ਆੜ੍ਹਤੀ ਭੂਸ਼ਣ ਜਿੰਦਲ ਅਤੇ ਪ੍ਰਿੰਸ ਦੰਦੀਵਾਲ ਹਾਜ਼ਰ ਸਨ।
ਨਥਾਣਾ (ਭਗਵਾਨ ਦਾਸ ਗਰਗ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਾਇਓਮੀਟਰਿਕ ਖਰੀਦ ਕਰਨ ਵਾਲੇ ਫ਼ੈਸਲੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਨਾਜ ਮੰਡੀ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ, ਆੜ੍ਹਤੀਆਂ ਅਤੇ ਖੇਤ ਮਜ਼ਦੂਰਾਂ ਨੇ ਵੀ ਸ਼ਮੂਲੀਅਤ ਕੀਤੀ। ਜਸਵੰਤ ਸਿੰਘ ਗੋਰਾ ਅਤੇ ਲਖਵੀਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਇਓਮੀਟਰਿਕ ਖ਼ਰੀਦ ਦੇ ਨਾਂ ਹੇਠ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਵਾਲੀਆਂ ਜਿਣਸਾਂ ਦੀ ਸਰਕਾਰੀ ਖਰੀਦ ਕਰਨ ਤੋਂ ਪਿੱਛੇ ਹਟਣਾ ਚਾਹੁੰਦੀ ਹੈ। ਕਿਸਾਨ ਜਥੇਬੰਦੀ ਇਸ ਨੀਤੀ ਦਾ ਕਰੜਾ ਵਿਰੋਧ ਕਰਦਿਆਂ ਸੰਘਰਸ਼ ਵਿੱਢੇਗੀ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਆਈ ਜਿਣਸ ਨੂੰ ਮੀਂਹ ਵਰਗੀਆਂ ਕੁਦਰਤੀ ਆਫਤਾਂ ਤੋਂ ਬਚਾਉਣ ਲਈ ਕੋਈ ਠੋਸ ਪ੍ਰਬੰਧ ਨਹੀਂ ਹਨ, ਪੱਕੇ ਸ਼ੈੱਡ ਨਹੀਂ ਬਣਾਏ ਗਏ ਅਤੇ ਨਾ ਹੀ ਕਿਸਾਨਾਂ ਨੂੰ ਖਰੀਦ ਕੇਦਰਾਂ ਵਿੱਚ ਕੋਈ ਸਹੂਲਤ ਦਿੱਤੀ ਜਾ ਰਹੀ ਹੈ।

Advertisement

Advertisement