ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂ ਦੇ ਬਿਆਨ ਖ਼ਿਲਾਫ਼ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਇਕਜੁੱਟ

07:33 AM Apr 29, 2024 IST
ਮੀਟਿੰਗ ਉਪਰੰਤ ਇਕੱਠੇ ਹੋਏ ਕਿਸਾਨ ਤੇ ਮਜ਼ਦੂਰ ਆਗੂ।

ਪੱਤਰ ਪ੍ਰੇਰਕ
ਫਿਲੌਰ, 28 ਅਪਰੈਲ
ਕੁੱਝ ਦਿਨ ਪਹਿਲਾਂ ਭਾਜਪਾ ਆਗੂ ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਪਾਈ ਵੀਡੀਓ ਦੇ ਮਾਮਲੇ ’ਚ ਪੁਲੀਸ ਤੋਂ ਕਾਰਵਾਈ ਦੀ ਮੰਗ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਥੇ ਮੀਟਿੰਗ ਕੀਤੀ ਗਈ। ਇਸ ਵਿੱਚ ਮਜ਼ਦੂਰ ਜਥੇਬੰਦੀਆਂ ਵੀ ਸ਼ਾਮਲ ਹੋਈਆਂ। ਗੁਰਦੁਆਰਾ ਬਾਉਲੀ ਸਾਹਿਬ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਅਮਰੀਕ ਸਿੰਘ ਭਾਰ ਸਿੰਘ ਪੁਰੀ, ਸੰਤੋਖ ਸਿੰਘ ਸੰਧੂ ਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਜਰਨੈਲ ਫਿਲੌਰ ਆਦਿ ਨੇ ਕੀਤੀ। ਆਗੂਆਂ ਨੇ ਕਿਹਾ ਕਿ ਭਾਜਪਾ ਆਗੂ ਨੇ ਵਿਵਾਦਤ ਵੀਡੀਓ ਜਾਰੀ ਕਰ ਕੇ ਕਿਸਾਨ ਜਥੇਬੰਦੀਆਂ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਤੇ ਪੁਲੀਸ ਨੂੰ ਇੱਕ ਹਫ਼ਤੇ ਵਿੱਚ ਕਾਰਵਾਈ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦਲੋਨ ਦੌਰਾਨ ਕਿਸਾਨਾਂ ’ਤੇ ਕੀਤੇ ਜਬਰ ਅਤੇ ਹੁਣ ਅੰਦੋਲਨਾਂ ਨੂੰ ਖ਼ਤਮ ਕਰਨ ਲਈ ਗ਼ੈਰ-ਲੋਕਤੰਤਰਿਕ ਤਰੀਕਿਆਂ ਦਾ ਕੱਚਾ ਚਿੱਠਾ ਪਿੰਡ ਪਿੰਡ ਜਾ ਕੇ ਖੋਲ੍ਹਿਆ ਜਾਵੇਗਾ ਤੇ ਭਾਜਪਾ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਜਾਵੇਗੀ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਜਰਨੈਲ ਫਿਲੌਰ, ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਘੁੱਗਸ਼ੋਰ ਨੇ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਉਮੀਦਵਾਰਾਂ ਦੇ ਵਿਰੋਧ ਨੂੰ ਦਲਿਤਾਂ ਦਾ ਵਿਰੋਧ ਕਹਿਣਾ ਜਾਤੀਵਾਦ ਰਾਜਨੀਤੀ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਲੈਣ ਲਈ ਕੋਈ ਵੀ ਮਨਸੂਬਾ ਵਰਤ ਸਕਦੀ ਹੈ।

Advertisement

Advertisement
Advertisement