For the best experience, open
https://m.punjabitribuneonline.com
on your mobile browser.
Advertisement

ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਕਿਸਾਨ ਤੇ ਮਜ਼ਦੂਰ ਰਵਾਨਾ

06:54 AM Mar 14, 2024 IST
ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਕਿਸਾਨ ਤੇ ਮਜ਼ਦੂਰ ਰਵਾਨਾ
ਚੇਤਨਪੁਰਾ ਤੋਂ ਦਿੱਲੀ ਲਈ ਰਵਾਨਾ ਹੁੰਦੇ ਹੋਏ ਕਿਸਾਨ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਲਕੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿੱਚ ਹੋਣ ਵਾਲੀ ਕਿਸਾਨ ਮਜ਼ਦੂਰ ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਕਿਸਾਨਾਂ ਤੇ ਮਜ਼ਦੂਰਾਂ ਦੇ ਕਾਫ਼ਲੇ ਅੱਜ ਰੇਲ ਅਤੇ ਸੜਕ ਮਾਰਗ ਰਾਹੀਂ ਵੱਖ-ਵੱਖ ਥਾਵਾਂ ਤੋਂ ਰਵਾਨਾ ਹੋ ਗਏ ਹਨ। ਕਿਰਤੀ ਕਿਸਾਨ ਯੂਨੀਅਨ ਦਾ ਜਥਾ ਅੱਜ ਦੁਪਹਿਰ ਵੇਲੇ ਰੇਲਵੇ ਸਟੇਸ਼ਨ ਤੋਂ ਰੇਲਗੱਡੀ ਰਾਹੀ ਦਿੱਲੀ ਵਾਸਤੇ ਰਵਾਨਾ ਹੋਇਆ। ਜਥੇਬੰਦੀ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਕਾਰਕੁਨ ਦੋ ਰੇਲਗੱਡੀਆਂ ਰਾਹੀਂ ਦਿੱਲੀ ਰਵਾਨਾ ਹੋਏ ਹਨ।
ਗੋਲਡਨ ਗੇਟ ਤੋਂ ਰਵਾਨਾ ਹੋਣ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਜਥੇ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਇਸ ਮਹਾਪੰਚਾਇਤ ਦਾ ਇਕੱਠ ਮੋਦੀ ਸਰਕਾਰ ਅਤੇ ਕਿਸਾਨ ਵਿਰੋਧੀ ਕਾਰਪੋਰੇਟ ਘਰਾਣਿਆਂ ਵਾਸਤੇ ਕੱਫ਼ਨ ਵਿੱਚ ਕਿੱਲ ਸਾਬਤ ਹੋਵੇਗਾ। ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਾਫ਼ਲੇ ਬੰਨ੍ਹ ਕੇ ਦਿੱਲੀ ਵੱਲ ਚਾਲੇ ਪਾਉਣ। ਇਸ ਮੌਕੇ ਕੁਲਬੀਰ ਸਿੰਘ ਜੇਠੂਵਾਲ, ਗੁਰਮੁੱਖ ਸਿੰਘ ਚਵਿੰਡਾ ਦੇਵੀ, ਹਰਪਾਲ ਸਿੰਘ ਕੰਦੋਵਾਲੀ, ਗਿਆਨ ਸਿੰਘ, ਦਲਬੀਰ ਸਿੰਘ ਮੱਝਵਿੰਡ, ਨਿਰਵੈਰ ਸਿੰਘ ਪਠਾਨਨੰਗਲ, ਬਲਦੇਵ ਸਿੰਘ ਮਾਛੀਨੰਗਲ, ਸਤਿੰਦਰ ਸਿੰਘ, ਲਖਵਿੰਦਰ ਮੂਧਲ, ਪ੍ਰਗਟ ਸਿੰਘ ਜਹਾਂਗੀਰ, ਬਲਵੰਤ ਸਿੰਘ ਤਾਜੇਚੱਕ, ਅਜੈਬ ਸਿੰਘ ਟਰਪਈ ਅਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਭਲਕੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕੀਤੀ ਜਾਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਅੱਜ ਦੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੋਏ| ਜਮਹੂਰੀ ਕਿਸਾਨ ਸਭਾ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ ਨੇ ਕਿਸਾਨਾਂ ਦੇ ਇੱਕ ਜਥੇ ਨੂੰ ਭਿੱਖੀਵਿੰਡ ਤੋਂ ਰਵਾਨਾ ਕੀਤਾ| ਉਨ੍ਹਾਂ ਦੱਸਿਆ ਕਿ ਇਹ ਜਥਾ ਅੰਮ੍ਰਿਤਸਰ ਤੋਂ ਰੇਲ ਰਾਹੀਂ ਦਿੱਲੀ ਜਾਵੇਗਾ| ਇਵੇਂ ਹੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਝਬਾਲ ਤੋਂ ਇਕ ਜਥਾ ਦਿੱਲੀ ਲਈ ਰਵਾਨਾ ਕੀਤਾ| ਕਿਰਤੀ ਕਿਸਾਨ ਯੂਨੀਅਨ ਦਾ ਜਥਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ|
ਚੇਤਨਪੁਰਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਮਹੂਰੀ ਕਿਸਾਨ ਸਭਾ ਵੱਲੋਂ ਕਾਮਰੇਡ ਟਹਿਲ ਸਿੰਘ ਚੇਤਨਪੁਰਾ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਲੂ ਨੰਗਲ ਦੀ ਸਾਂਝੀ ਅਗਵਾਈ ਹੇਠ ਚੇਤਨਪੁਰਾ ਤੋਂ ਕਿਸਾਨਾਂ ਦਾ ਇੱਕ ਜਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਟਹਿਲ ਸਿੰਘ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦਿਆਂ ਨੂੰ ਵਿਸਾਰਦਿਆਂ ਸਮਝੌਤੇ ਅਤੇ ਮੰਨੀਆਂ ਮੰਗਾਂ ਸਬੰਧੀ ਬੀਤੇ ਲੰਬੇ ਸਮੇਂ ਤੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×