ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀ ਨੀਤੀ ਖ਼ਿਲਾਫ਼ ਕਿਸਾਨ ਤੇ ਮਜ਼ਦੂਰ ਰਲ ਕੇ ਲਾਉਣਗੇ ਮੋਰਚਾ

09:53 AM Aug 28, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 27 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮਜ਼ਦੂਰ, ਕਿਸਾਨ ਤੇ ਵਾਤਾਵਰਨ ਪੱਖੀ ਨੀਤੀ ਬਨਾਉਣ ਅਤੇ ਲਾਗੂ ਕਰਾਉਣ ਲਈ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਸਾਂਝਾ ਮੋਰਚਾ ਲਾਇਆ ਜਾਵੇਗਾ।
ਇਹ ਐਲਾਨ ਅੱਜ ਟੀਚਰਜ਼ ਹੋਮ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪਹਿਲਾਂ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਨੀਤੀ ਬਨਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਪਹਿਲੀ ਸਤੰਬਰ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਮੋਰਚਾ ਲਾਇਆ ਜਾਣਾ ਸੀ। ਇਸੇ ਤਰ੍ਹਾਂ ਬੀਕੇਯੂ (ਉਗਰਾਹਾਂ ) ਵੱਲੋਂ 27 ਤੋਂ 31 ਅਗਸਤ ਤੱਕ ਜ਼ਿਲ੍ਹਾ ਕੇਂਦਰਾਂ ’ਤੇ ਪੰਜ ਰੋਜ਼ਾ ਮੋਰਚੇ ਲਾਏ ਜਾਣੇ ਸਨ, ਪ੍ਰੰਤੂ ਵਿਧਾਨ ਸਭਾ ਦੇ ਸੈਸ਼ਨ ਦਾ ਐਲਾਨ ਹੋਣ ਉਪਰੰਤ ਦੋਹਾਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਹਜ਼ਾਰਾਂ ਕਿਸਾਨ ਖੇਤ ਮਜ਼ਦੂਰ ਤੇ ਔਰਤਾਂ ਦੇ ਕਾਫ਼ਲੇ 1 ਸਤੰਬਰ ਨੂੰ ਹੀ ਚੰਡੀਗੜ੍ਹ ਵੱਲ ਨੂੰ ਕੂਚ ਕਰਨਗੇ ਅਤੇ 2 ਸਤੰਬਰ ਨੂੰ ਵਿਧਾਨ ਸਭਾ ਵੱਲ ਮਾਰਚ ਕਰਨਗੇ ਅਤੇ ਇਹ ਮੋਰਚਾ 5 ਸਤੰਬਰ ਤੱਕ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਬੀਕੇਯੂ ਉਗਰਾਹਾਂ ਵੱਲੋਂ ਕੱਲ੍ਹ ਜੋ ਖੇਤੀ ਨੀਤੀ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਉਸ ਨੂੰ ਸਾਂਝਾ ਬਣਾਉਣ ਦੀ ਤਜਵੀਜ਼ ਖੇਤ ਮਜ਼ਦੂਰ ਜਥੇਬੰਦੀ ਕੋਲ ਭੇਜੀ ਗਈ ਸੀ, ਜੋ ਅੱਜ ਮਜ਼ਦੂਰ ਜਥੇਬੰਦੀ ਦੀ ਸੂਬਾ ਕਮੇਟੀ ਮੀਟਿੰਗ ’ਚ ਵਿਚਾਰਨ ਉਪਰੰਤ ਪ੍ਰਵਾਨ ਕਰ ਲਈ ਗਈ।

Advertisement

Advertisement