ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ’ਤੇ ਕਿਸਾਨ ਨਾਰਾਜ਼

08:41 AM Oct 05, 2024 IST

ਪਿਹੋਵਾ (ਪੱਤਰ ਪ੍ਰੇਰਕ):

Advertisement

ਭਾਰਤੀ ਕਿਸਾਨ ਯੂਨੀਅਨ ਉਥਾਨ ਨੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ’ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਅੱਜ ਇੱਥੇ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਿਸਾਨਾਂ ਨੇ ਸਰਕਾਰ ਤੇ ਕਿਸਾਨਾਂ ਪ੍ਰਤੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ। ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਸਰਕਾਰ ਨੇ 23 ਸਤੰਬਰ ਤੋਂ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਇੰਨੇ ਦਿਨ ਬੀਤਣ ਦੇ ਬਾਵਜੂਦ ਵੀ ਸਰਕਾਰ ਤੇ ਪ੍ਰਸ਼ਾਸਨ ਖਰੀਦ ਨੂੰ ਲੈ ਕੇ ਗੰਭੀਰ ਨਹੀਂ ਹੈ। ਇਸ ਕਾਰਨ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ ਤੇ ਝੋਨਾ ਸੜਕਾਂ ’ਤੇ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਚੋਣਾਂ ਵਿੱਚ ਇੰਨਾ ਰੁੱਝੇ ਹੋਏ ਹਨ ਕਿ ਉਨ੍ਹਾਂ ਨੂੰ ਦੇਸ਼ ਦੇ ਅੰਨਦਾਤਾ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੂੰ ਮਾਰਕੀਟ ਕਮੇਟੀ ਦੇ ਸਕੱਤਰ ਵੱਲੋਂ ਸੋਮਵਾਰ ਤੱਕ ਮੁਕੰਮਲ ਖਰੀਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਜੇਕਰ ਫਿਰ ਵੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਸੜਕਾਂ ਜਾਮ ਕਰਨਗੇ।

Advertisement
Advertisement