ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਕਾਰੀਆਂ ਵੱਲੋਂ ਸਮਾਂ ਦੇ ਕੇ ਨਾ ਮਿਲਣ ਤੋਂ ਭੜਕੇ ਕਿਸਾਨ

08:00 AM Apr 25, 2024 IST
ਡੀਸੀ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਬੀਕੇਯੂ (ਏਕਤਾ ਉਗਰਾਹਾਂ) ਦੇ ਆਗੂ।

ਖੇਤਰੀ ਪ੍ਰਤੀਨਿਧ
ਬਰਨਾਲਾ, 24 ਅਪਰੈਲ
ਕਿਸਾਨਾਂ ਵੱਲੋਂ ਮੰਡੀਆਂ ਦੀਆਂ ਸਮੱਸਿਆਵਾਂ ਸਬੰਧੀ ਡੀਸੀ ਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ ਜਾਣੀ ਸੀ। ਮੀਟਿੰਗ ਰੱਖਣ ਦੇ ਬਾਵਜੂਦ ਅਧਿਕਾਰੀਆਂ ਵੱਲੋਂ ਬੀਕੇਯੂ (ਏਕਤਾ ਉਗਰਾਹਾਂ) ਜ਼ਿਲ੍ਹਾ ਬਰਨਾਲਾ ਦੇ ਵਫ਼ਦ ਨੂੰ ਨਾ ਮਿਲਣ ਤੋਂ ਖਫ਼ਾ ਆਗੂਆਂ ਨੇ ਡੀਸੀ ਕੰਪਲੈਕਸ ਵਿੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਦਰਸ਼ਨ ਸਿੰਘ ਭੈਣੀ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਕ੍ਰਿਸ਼ਨ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ਪਿੰਡੀ ਤੇ ਨਿਰਪਜੀਤ ਸਿੰਘ ਬਡਬਰ ਆਦਿ ਨੇ ਕਿਹਾ ਕਿ ਜਥੇਬੰਦੀ ਦੇ ਵਫ਼ਦ ਵੱਲੋਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਜਿੱਥੇ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੇ ਦਾਅਵਿਆਂ ਦੇ ਬਾਵਜੂਦ ਕਈ ਦਿੱਕਤਾਂ ਆ ਰਹੀਆਂ ਸਨ। ਇਨ੍ਹਾਂ ਦੇ ਹੱਲ ਲਈ ਡੀਸੀ ਤੇ ਐੱਸਐੱਸਪੀ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੌਕੇ ’ਤੇ ਬਿਨਾਂ ਕਿਸੇ ਕਾਰਨ ਟਾਲ਼ਾ ਵੱਟ ਗਏ।
ਖਫ਼ਾ ਆਗੂਆਂ ਨੇ ਨਾਅਰੇਬਾਜ਼ੀ ਉਪਰੰਤ ਕਿਹਾ ਕਿ ਕਿਸਾਨ ਦੀ ਕਣਕ ਮੰਡੀਆਂ ਵਿੱਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਹੁਕਮਰਾਨਾਂ ਦੇ ਨਾਲ-ਨਾਲ ਅਫ਼ਸਰਸ਼ਾਹੀ ਵੀ ਸੜਕਾਂ ’ਤੇ ਵਿਰੋਧ ਦਾ ਸਾਹਮਣਾ ਕਰਨਾ ਲਈ ਤਿਆਰ ਰਹੇ।

Advertisement

Advertisement
Advertisement