ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਪ੍ਰੀਪੇਡ ਮੀਟਰਾਂ ਦੇ ਬਾਈਕਾਟ ਦਾ ਐਲਾਨ

09:09 AM Sep 09, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਦਫਤਰ ਚੱਬਾ ਦੇ ਅੰਗਰੇਜ਼ ਸਿੰਘ ਬਾਕੀਪੁਰ ਹਾਲ ਵਿੱਚ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿਚ ਦਿੱਲੀ ਅੰਦੋਲਨ-2 ਦੇ ਚੱਲਦੇ ਮੋਰਚੇ ਸਬੰਧੀ ਵਿਚਾਰ ਚਰਚਾ ਕਰਕੇ ਅੰਦੋਲਨ ਲਈ ਲਾਮਬੰਦੀਆਂ ਹੋਰ ਤੇਜ਼ ਕਰਨ ਲਈ ਵਿਉਂਤਬੰਦੀ ਕੀਤੀ ਗਈ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਬਿਜਲੀ ਵਿਭਾਗ ਦੇ ਨਿੱਜੀਕਰਨ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਪ੍ਰੀਪੇਡ ਮੀਟਰਾਂ ਦੀ ਨੀਤੀ ਦਾ ਸਖ਼ਤ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਣਾਉਣ ਦੇ ਅਧਿਕਾਰ ਦੇਣ ਤੋਂ ਬਾਅਦ ਕਾਰਪੋਰੇਟ ਘਰਾਣਿਆਂ ਨੂੰ ਆਮ ਲੋਕਾਂ ਦੀ ਸਿੱਧੀ ਲੁੱਟ ਲਈ ਇਹ ਨੀਤੀ ਲਿਆਂਦੀ ਗਈ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਮੀਟਰ ਲਗਾਏ ਜਾਣ ’ਤੇ ਵਿਰੋਧ ਕੀਤਾ ਜਾਵੇ। ਜੇਕਰ ਸਰਕਾਰ ਜਬਰੀ ਪ੍ਰੀਪੇਡ ਮੀਟਰ ਲਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਜਥੇਬੰਦੀ ਲੋਕਾਂ ਦੇ ਹੱਕ ਵਿਚ ਤਿੱਖੇ ਐਕਸ਼ਨ ਦਾ ਰਾਹ ਅਪਣਾਵੇਗੀ।

Advertisement

Advertisement