ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਪੁਲੀਸ ਚੌਕੀ ਅੱਗੇ ਧਰਨਾ ਦੇਣ ਦਾ ਐਲਾਨ

11:01 AM Oct 14, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਲਹਿਰਾ ਮੁਹੱਬਤ ਵਿੱਚ ਮੀਟਿੰਗ ਕਰ ਕੇ 18 ਅਕਤੂਬਰ ਨੂੰ ਕਥਿਤ ਠੱਗੀ ਦੇ ਮਾਮਲੇ ਵਿੱਚ ਪੁਲੀਸ ਦੁਆਰਾ ਕੋਈ ਸੁਣਵਾਈ ਨਾ ਕੀਤੇ ਜਾਣ ਖ਼ਿਲਾਫ਼ ਭੁੱਚੋ ਮੰਡੀ ਦੀ ਪੁਲੀਸ ਚੌਕੀ ਅੱਗੇ ਧਰਨਾ ਦੇਣ ਦਾ ਐਲਾਲ ਕੀਤਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ ਮੁਹੱਬਤ ਨੇ ਕਿਹਾ ਕਿ ਅਕਤੂਬਰ 2022 ਵਿੱਚ ਬਠਿੰਡਾ ਦੇ ਇੱਕ ਵਿਅਕਤੀ ਵੱਲੋਂ ਪਿੰਡ ਲਹਿਰਾ ਮੁਹੱਬਤ ਦੇ ਨਵਦੀਪ ਸਿੰਘ ਪੁੱਤਰ ਬੱਗਾ ਸਿੰਘ ਨਾਲ ਲਗਪਗ 26 ਲੱਖ ਰੁਪਏ ਦੀ ਠੱਗੀ ਮਾਰੀ ਸੀ। ਇਸ ਪੀੜਤ ਵਿਅਕਤੀ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਆਗੂਆਂ ਦਾ ਇੱਕ ਵਫ਼ਦ ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਨੂੰ ਮਿਲਿਆ ਸੀ ਪਰ ਪੁਲੀਸ ਨੇ ਕੋਈ ਸੁਣਵਾਈ ਨਹੀਂ ਕੀਤੀ। ਦੂਜੇ ਮਾਮਲੇ ਵਿੱਚ ਪਿੰਡ ਤੁੰਗਵਾਲੀ ਦੇ ਕਿਸਾਨ ਬਿੱਕਰ ਸਿੰਘ ਪੁੱਤਰ ਮੱਲ ਸਿੰਘ ਦੇ ਪਹੀ ਦੇ ਰੌਲੇ ਦਾ ਵੀ ਪੁਲੀਸ ਨੇ ਕੋਈ ਹੱਲ ਨਹੀਂ ਕੀਤਾ। ਇਸ ਦੇ ਵਿਰੋਧ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ।

Advertisement

Advertisement