ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਡੀਸੀ ਦਫ਼ਤਰ ਘੇਰਨ ਦਾ ਐਲਾਨ

10:04 AM Aug 14, 2024 IST
ਸੁਨਾਮ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋੋਟੋ: ਬਨਭੌਰੀ

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 13 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਅਹਿਮ ਮੰਗਾਂ ਮੰਨਵਾਉਣ ਲਈ ਪੰਜਾਬ ਭਰ ’ਚ 5 ਰੋਜ਼ਾ ਪੱਕੇ ਮੋਰਚੇ ਡੀਸੀ ਦਫ਼ਤਰਾਂ ਅੱਗੇ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ 27 ਅਗਸਤ ਤੋਂ 31 ਅਗਸਤ ਤੱਕ ਜ਼ਿਲ੍ਹਾ ਮੁਕਾਮਾਂ ਦਾ ਮੁਕੰਮਲ ਘਿਰਾਓ ਕਰਨ ਦਾ ਫੈਸਲਾ ਲਿਆ ਹੈ। ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੀ ਅਹਿਮ ਮੰਗਾਂ ਜਿਵੇਂ ਕਿ ਸੰਪੂਰਨ ਕਰਜ਼ਾ ਮੁਆਫ਼ੀ, ਸਸਤੀ ਖੇਤੀ ਨੀਤੀ, ਕੁਦਰਤੀ ਆਫ਼ਤਾਂ, ਜ਼ਮੀਨ ਹੱਦਬੰਦੀ ਕਾਨੂੰਨ, ਫਸਲਾਂ ਦੀ ਖਰੀਦ ਸਬੰਧੀ ਮੰਗਾਂ, ਨਿੱਜੀਕਰਨ ਬਾਰੇ ਮੰਗਾਂ, ਨਸ਼ਿਆਂ ਸਬੰਧੀ ਮੰਗਾਂ, ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਿਸਾਨਾਂ ਮਜ਼ਦੂਰਾਂ ਦੀਆਂ ਹੋਰ ਅਹਿਮ ਮੰਗਾਂ ਨੂੰ ਲੈ ਕੇ ਇਹ ਪੰਜ ਰੋਜ਼ਾ ਪੱਕਾ ਮੋਰਚਾ ਡੀਸੀ ਦਫ਼ਤਰ ਸੰਗਰੂਰ ਅੱਗੇ ਲਗਾਇਆ ਜਾਵੇਗਾ। ਇਸ ਪੱਕੇ ਮੋਰਚੇ ਦੇ ਸਬੰਧ ਵਿੱਚ ਪਿੰਡਾਂ ਵਿਚ ਰੈਲੀਆਂ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਅੱਜ ਦੀ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਦਰਬਾਰ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ’ਤੇ ਸੰਬੋਧਨ ਕੀਤਾ।

Advertisement

Advertisement
Advertisement