For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਪੱਕੇ ਮੋਰਚੇ ’ਤੇ ਡਟੇ ਰਹਿਣ ਦਾ ਐਲਾਨ

09:48 AM Oct 06, 2024 IST
ਕਿਸਾਨਾਂ ਵੱਲੋਂ ਪੱਕੇ ਮੋਰਚੇ ’ਤੇ ਡਟੇ ਰਹਿਣ ਦਾ ਐਲਾਨ
ਨਥਾਣਾ ਵਿੱਚ ਧਰਨੇ ’ਤੇ ਬੈਠੇ ਕਿਸਾਨ ਤੇ ਬੀਬੀਆਂ।
Advertisement

ਪ੍ਰਸ਼ਾਸਨ ਵੱਲੋਂ ਮਸਲੇ ਦੇ ਹੱਲ ਲਈ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੀ ਨਿਖੇਧੀ; ਵੱਡੇ ਐਕਸ਼ਨ ਦੀ ਚਿਤਾਵਨੀ

ਭਗਵਾਨ ਦਾਸ ਗਰਗ
ਨਥਾਣਾ, 5 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਥਾਣਾ ਵਿੱਚ ਪਾਣੀ ਦੀ ਨਿਕਾਸੀ ਲਈ ਲਾਇਆ ਪੱਕਾ ਮੋਰਚਾ ਅੱਜ 23ਵੇਂ ਦਿਨ ਜਾਰੀ ਰਿਹਾ। ਇਸ ਦੌਰਾਨ ਬੁਲਾਰਿਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਸ ਮਾਮਲੇ ’ਚ ਵੱਟੀ ਚੁੱਪ ਦੀ ਆਲੋਚਨਾ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਅਧਿਕਾਰੀ ਸੋਚਦੇ ਹਨ ਕਿ ਥੋੜ੍ਹੇ ਸਮੇਂ ਬਾਅਦ ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਪਵੇਗਾ ਅਤੇ ਉਸ ਸਮੇਂ ਕਿਸਾਨਾਂ ਦਾ ਇਸ ਧਰਨੇ ਨੂੰ ਛੱਡ ਕੇ ਚਲੇ ਜਾਣਾ ਮਜਬੂਰੀ ਬਣ ਜਾਵੇਗੀ। ਇਸ ਦੌਰਾਨ ਬੁਲਾਰਿਆਂ ਕਿਹਾ ਕਿ ਅਜਿਹੀ ਨੀਤੀ ਕਾਰਨ ਹੀ ਪ੍ਰਸ਼ਾਸਨ ਦੇ ਅਧਿਕਾਰੀ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਦੀ ਥਾਂ ਟਾਲ-ਮਟੋਲ ਦੀ ਨੀਤੀ ਅਪਣਾ ਰਹੇ ਹਨ।
ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਾਮਰਤਨ ਸਿੰਘ, ਲਖਵੀਰ ਸਿੰਘ, ਜਸਵੰਤ ਸਿੰਘ ਗੋਰਾ, ਗੁਰਮੇਲ ਸਿੰਘ, ਮਹਿਲਾ ਆਗੂ ਗੁਰਮੇਲ ਕੌਰ ਅਤੇ ਰਣਜੀਤ ਕੌਰ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਕਿਸਾਨ ਕਿਸੇ ਵੀ ਹਾਲਤ ਵਿੱਚ ਧਰਨੇ ਨੂੰ ਛੱਡ ਕੇ ਨਹੀਂ ਜਾਣਗੇ। ਆਗੂਆਂ ਨੇ ਕਿਹਾ ਕਿ ਭਲਕੇ ਸੋਮਵਾਰ ਨੂੰ ਨੇੜਲੇ ਪਿੰਡਾਂ ਦਾ ਵੱਡਾ ਇਕੱਠ ਕਰਕੇ ਵੱਡਾ ਐਕਸ਼ਨ ਕੀਤਾ ਜਾਵੇਗਾ।

Advertisement

Advertisement
Advertisement
Author Image

Advertisement