ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਐਲਾਨ: 16 ਤੋਂ ਦੇਸ਼ ਭਰ ’ਚ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ
04:20 PM Mar 13, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਮਾਰਚ
ਕਿਸਾਨ ਅੰਦੋਲਨ ਦਾ ਪਹਿਲਾ ਮਹੀਨਾ ਪੂਰਾ ਹੋਣ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਨੇ ਦੇਸ਼ ਭਰ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦਾ ਆਗਾਜ਼ 16 ਮਾਰਚ ਨੂੰ ਹਰਿਆਣਾ ਤੋਂ ਕੀਤਾ ਜਾਵੇਗਾ। ਇਸ ਦੌਰਾਨ ਜਿਥੇ 22 ਮਾਰਚ ਨੂੰ ਹਿਸਾਰ ਵਿਖੇ ਸ਼ਰਧਾਂਜਲੀ ਸਮਾਰੋਹ ਕੀਤਾ ਜਾਵੇ, ਉਥੇ 31 ਮਾਰਚ ਨੂੰ ਅੰਬਾਲਾ ਨੇੜੇ ਮੌਹੜਾ ਮੰਡੀ ਵਿੱਚ ਵੀ ਸਮਾਰੋਹ ਹੋਵੇਗਾ। ਬਾਕੀ ਰਾਜਾਂ ਵਿੱਚ ਕੀਤੀ ਜਾਣ ਵਾਲੀ ਕਲਸ਼ ਯਾਤਰਾ ਸਬੰਧੀ ਤਰੀਕਾ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਘਮਾਣਾ ਤੇ ਨਿਰਮਲ ਸਿੰਘ ਮੌਹੜੀ ਸਮੇਤ ਹਰਿਆਣਾ ਅਤੇ ਬਿਹਾਰ ਦੇ ਕਿਸਾਨ ਆਗੂਆਂ ਨੇ ਕੀਤਾ।
Advertisement
Advertisement
Advertisement