ਕਿਸਾਨਾਂ ਨੂੰ ਕਣਕ ਦੀ ਗੁਲਾਬੀ ਸੁੰਡੀ ਤੋਂ ਨਾ ਘਬਰਾਉਣ ਦੀ ਸਲਾਹ
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 24 ਨਵੰਬਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫਸਲਾਂ ਦੇ ਸਰਵੇਖਣ ਲਈ ਪੈਸਟ ਸਰਵੇਲੈਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਸਮੇਂ ਸਮੇਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਫਸਲ ਦਾ ਸਰਵੇਖਣ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਪਾਣੀ ਲਾਉਣ ਤੋਂ ਪਹਿਲਾਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ। ਜੇ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਆਰਥਿਕ ਕਾਗਾਰ ਤੋਂ ਜ਼ਿਆਦਾ ਹੋਵੇ ਤਾਂ ਪਹਿਲਾਂ ਪਾਣੀ ਲਾਉਣ ਤੋਂ ਪਹਿਲਾਂ 7 ਕਿਲੋ ਫਿਪਰੋਨਿਲ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ ਨੂੰ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛਿਟਾ ਦੇ ਦਿਉ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਦਿਨ ਸਮੇਂ ਪਾਣੀ ਲਾਇਆ ਜਾਵੇ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਸਮੇਂ ਸਿਰ ਸਮਝਦਾਰੀ ਨਾਲ ਖੇਤੀਬਾੜੀ ਵਿਭਾਗ ਦੀ ਸਿਫਾਰਿਸ਼ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫ਼ਾਰਸ਼ ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ।